ਮੋਦੀ ਨੇ ਹਾਲਾਤ ਨਾਲ ਨਜਿਠਣ ਲਈ ਬਣਾਈਆਂ ਸੱਤ ਕਮੇਟੀਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪੱਛਮੀ ਏਸ਼ੀਆ ਦੇ ਚੱਲ ਰਹੇ ਸੰਕਟ ਦੇ "ਗੰਭੀਰ ਮਾੜੇ ਪ੍ਰਭਾਵਾਂ" ਬਾਰੇ ਚਿਤਾਵਨੀ ਦਿੱਤੀ ਅਤੇ ਦੱਸਿਆ ਕਿ ਇਸ ਹਾਲਾਤ ਨਾਲ ਨਜਿੱਠਣ ਲਈ ਸੱਤ ਸਮੂਹ (empowered groups) ਬਣਾਏ ਗਏ ਹਨ। ਰਾਜ ਸਭਾ ਵਿੱਚ ਬੋਲਦਿਆਂ ਉਨ੍ਹਾਂ ਕਿਹਾ ਕਿ ਕੋਵਿਡ-19 ਵਾਂਗ ਹੀ ਇਹ ਸਮੂਹ ਮੰਗ ਅਤੇ ਸਪਲਾਈ, ਕੀਮਤਾਂ ਵਿੱਚ ਉਤਾਰ-ਚੜ੍ਹਾਅ, ਵਪਾਰ ਅਤੇ ਬਰਾਮਦ ਵਰਗੇ ਮੁੱਦਿਆਂ 'ਤੇ ਕੰਮ ਕਰਨਗੇ।
ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਭਾਰਤ ਕੋਲ ਕੱਚੇ ਤੇਲ ਦਾ ਲੋੜੀਂਦਾ ਭੰਡਾਰ ਅਤੇ ਸਪਲਾਈ ਮੌਜੂਦ ਹੈ। ਉਨ੍ਹਾਂ ਨੇ ਖੇਤੀਬਾੜੀ ਸੈਕਟਰ ਨੂੰ ਜੰਗ ਦੇ ਪ੍ਰਭਾਵਾਂ ਤੋਂ ਬਚਾਉਣ ਦਾ ਵਾਅਦਾ ਕਰਦਿਆਂ ਕਿਹਾ ਕਿ ਖ਼ਰੀਫ਼ ਦੀ ਬਿਜਾਈ ਲਈ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।