ਪਠਾਣਮਾਜਰਾ ਨੂੰ ਪੰਜ ਦਿਨਾਂ ਪੁਲੀਸ ਰਿਮਾਂਡ ’ਤੇ ਭੇਜਿਆ

ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਭੂਚਾਲ ਆ ਗਿਆ ਜਦੋਂ ਪਿਛਲੇ ਛੇ ਮਹੀਨਿਆਂ ਤੋਂ ਪੁਲੀਸ ਨੂੰ ਚਕਮਾ ਦੇ ਰਹੇ ਜ਼ਬਰ-ਜਨਾਹ ਦੇ ਮੁਲਜ਼ਮ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਆਖਰਕਾਰ ਪਟਿਆਲਾ ਪੁਲੀਸ ਨੇ ਦਬੋਚ ਲਿਆ। ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਗਏ ਪਠਾਣਮਾਜਰਾ &rsquoਤੇ ਜ਼ਬਰ-ਜਨਾਹ, ਧੋਖਾਧੜੀ ਅਤੇ ਡਰਾਉਣ-ਧਮਕਾਉਣ ਵਰਗੇ ਗੰਭੀਰ ਇਲਜ਼ਾਮ ਹਨ।
ਗ੍ਰਿਫ਼ਤਾਰੀ ਤੋਂ ਬਾਅਦ ਅੱਜ ਹਰਮੀਤ ਸਿੰਘ ਪਠਾਨ ਮਾਜਰਾ ਨੂੰ ਅਦਾਲਤ ਵੱਲੋਂ ਪੰਜ ਦਿਨਾਂ ਲਈ ਪੁਲੀਸ ਰਿਮਾਂਡ &rsquoਤੇ ਭੇਜਿਆ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ 2 ਸਤੰਬਰ ਤੋਂ ਫਰਾਰ ਚੱਲ ਰਹੇ ਇਸ ਵਿਧਾਇਕ ਖਿਲਾਫ ਲੁੱਕ-ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਸੀ। ਪੰਜਾਬ ਸਰਕਾਰ ਦੇ ਬੁਲਾਰੇ ਅਨੁਸਾਰ, ਕਾਨੂੰਨ ਤੋਂ ਬਚਣ ਦੀ ਹਰ ਕੋਸ਼ਿਸ਼ ਹੁਣ ਨਾਕਾਮ ਸਾਬਤ ਹੋਈ ਹੈ ਅਤੇ ਮੁਲਜ਼ਮ ਨੂੰ ਜਲਦ ਹੀ ਅਦਾਲਤ ਵਿੱਚ ਪੇਸ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।
ਇਹ ਗ੍ਰਿਫ਼ਤਾਰੀ ਪੰਜਾਬ ਪੁਲੀਸ ਲਈ ਇੱਕ ਵੱਡੀ ਸਫਲਤਾ ਮੰਨੀ ਜਾ ਰਹੀ ਹੈ, ਕਿਉਂਕਿ ਪਿਛਲੇ 48 ਘੰਟਿਆਂ ਅੰਦਰ ਜੇਲ੍ਹ ਜਾਣ ਵਾਲੇ ਇਹ ਦੂਜੇ ਵਿਧਾਇਕ ਹਨ। ਇਸ ਤੋਂ ਪਹਿਲਾਂ ਸੋਮਵਾਰ ਨੂੰ ਸਾਬਕਾ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਲਗਾਤਾਰ ਹੋ ਰਹੀਆਂ ਇਹਨਾਂ ਗ੍ਰਿਫ਼ਤਾਰੀਆਂ ਨੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਤੇਜ਼ ਕਰ ਦਿੱਤੀ ਹੈ। ਪੁਲੀਸ ਦਾ ਕਹਿਣਾ ਹੈ ਕਿ ਇਹ ਕਾਰਵਾਈ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦੀ ਦਿਸ਼ਾ ਵਿੱਚ ਇੱਕ ਮਜ਼ਬੂਤ ਕਦਮ ਹੈ ਅਤੇ ਇਹ ਸਪੱਸ਼ਟ ਸੁਨੇਹਾ ਹੈ ਕਿ ਕਾਨੂੰਨ ਦੇ ਲੰਬੇ ਹੱਥਾਂ ਤੋਂ ਕੋਈ ਵੀ ਬਚ ਨਹੀਂ ਸਕਦਾ, ਚਾਹੇ ਉਹ ਕਿੰਨੇ ਵੀ ਉੱਚੇ ਅਹੁਦੇ &rsquoਤੇ ਕਿਉਂ ਨਾ ਹੋਵੇ।