ਪੰਜਾਬ ਪਹੁੰਚੇ ਹਰਿਆਣਾ ਦੇ CM ਸੈਣੀ, ਜਗਰਾਓਂ ਵਿਖੇ ਗੁਰਦੁਆਰਾ ਸਾਹਿਬ ‘ਚ ਟੇਕਿਆ ਮੱਥਾ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀਰਵਾਰ ਨੂੰ ਲੁਧਿਆਣਾ ਦੇ ਜਗਰਾਉਂ ਪਹੁੰਚੇ। ਮੁੱਖ ਮੰਤਰੀ ਸੈਣੀ ਝੋਰੜਾਂ ਸਥਿਤ ਠਾਠ 13 ਮੰਜਿਲ ਗੁਰਦੁਆਰਾ ਸਾਹਿਬਵਿਚ ਬਾਬਾ ਈਸ਼ਰ ਸਿੰਘ ਦੇ ਜਨਮ ਦਿਹਾੜੇ ਤੇ ਬਾਬਾ ਨਾਰਾਇਣ ਸਿੰਘ ਦੀ ਬਰਸੀ ਮੌਕੇ ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸੰਗਤ ਦੇ ਨਾਲ ਮੱਥਾ ਟੇਕ ਕੇ ਅਸ਼ੀਰਵਾਦ ਲਿਆ।

ਇਸ ਮੌਕੇ ਮੁੱਖ ਮੰਤਰੀ ਨੇ ਰਾਮ ਨੌਮੀ ਅਤੇ ਦੁਰਗਾ ਪੂਜਾ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਪੰਜਾਬ ਅਤੇ ਹਰਿਆਣਾ ਭਾਈਚਾਰੇ ਦੀਆਂ ਮਿਸਾਲ ਬਣੇ ਹੋਏ ਹਨ ਅਤੇ ਦੋਵਾਂ ਰਾਜਾਂ ਦੇ ਲੋਕਾਂ ਵਿਚਕਾਰ ਆਪਸੀ ਪਿਆਰ ਅਤੇ ਸਹਿਯੋਗ ਦੀ ਪਰੰਪਰਾ ਨੂੰ ਹਮੇਸ਼ਾ ਬਣਾਈ ਰੱਖਣਾ ਚਾਹੀਦਾ ਹੈ।

ਹਰਿਆਣਾ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਜਨਮ ਦਿਹਾਰੇ ਨੂੰ ਮਨਾਉਣ ਲਈ ਇੱਕ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਾਮਲ ਹੋਏ। ਇਸ ਮੌਕੇ ਗੁਰੂ ਤੇਗ ਬਹਾਦਰ ਜੀ ਦੇ ਨਾਮ &lsquoਤੇ ਇੱਕ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਕੀਤੀ ਗਈ।

ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ 1984 ਦੇ ਦੰਗਿਆਂ ਤੋਂ ਪ੍ਰਭਾਵਿਤ 121 ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਵੀ ਪ੍ਰਦਾਨ ਕੀਤੀਆਂ ਹਨ। ਇਸ ਤੋਂ ਇਲਾਵਾ, ਇੱਕ ਸਰਕਾਰੀ ਕਾਲਜ ਦਾ ਨਾਮ ਗੁਰੂ ਤੇਗ ਬਹਾਦਰ ਜੀ ਦੇ ਨਾਮ &lsquoਤੇ ਰੱਖਿਆ ਗਿਆ ਹੈ ਅਤੇ ਯਮੁਨਾਨਗਰ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਮ &lsquoਤੇ ਇੱਕ ਯਾਦਗਾਰ ਬਣਾਈ ਗਈ ਹੈ। ਹਰਿਆਣਾ ਵਿੱਚ ਕਈ ਸਰਕਾਰੀ ਕਾਲਜਾਂ ਦੇ ਨਾਮ ਵੀ ਗੁਰੂਆਂ ਦੇ ਨਾਮ &lsquoਤੇ ਰੱਖੇ ਗਏ ਹਨ।