ਭ੍ਰਿਸ਼ਟਾਚਾਰ ਮਾਮਲਾ: ਪੰਜਾਬ ਦੇ ਕਈ ਅਧਿਕਾਰੀ ਸ਼ੱਕ ਦੇ ਘੇਰੇ ਵਿਚ ਆਏ

ਸੀਬੀਆਈ (CBI) ਨੇ ਚੰਡੀਗੜ੍ਹ ਦੀ ਅਦਾਲਤ ਵਿਚ ਦਾਅਵਾ ਕੀਤਾ ਹੈ ਕਿ ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ (DIG) ਹਰਚਰਨ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਸਾਥੀ ਕ੍ਰਿਸ਼ਨੂ ਸ਼ਾਰਦਾ ਵਿਰੁੱਧ ਚੱਲ ਰਹੀ ਭ੍ਰਿਸ਼ਟਾਚਾਰ ਦੀ ਜਾਂਚ ਵਿਚ ਪੰਜਾਬ ਦੇ ਕਈ ਹੋਰ ਅਧਿਕਾਰੀਆਂ ਅਤੇ ਨਿੱਜੀ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਆਈ ਹੈ। ਇਸ ਸਬੰਧ ਵਿਚ ਸੀਬੀਆਈ ਨੇ ਇੱਕ ਵੱਖਰੀ ਮੁੱਢਲੀ ਜਾਂਚ (PE) ਸ਼ੁਰੂ ਕਰ ਦਿੱਤੀ ਹੈ। ਏਜੰਸੀ ਨੇ ਅਦਾਲਤ ਵਿਚ ਅਰਜ਼ੀ ਦਾਇਰ ਕਰਕੇ ਮੰਗ ਕੀਤੀ ਹੈ ਕਿ ਭ੍ਰਿਸ਼ਟਾਚਾਰ ਦੇ ਇਸ ਮਾਮਲੇ ਦੌਰਾਨ ਜ਼ਬਤ ਕੀਤੇ ਗਏ ਮੋਬਾਈਲ ਫ਼ੋਨ, ਅਸਲ ਦਸਤਾਵੇਜ਼ ਅਤੇ ਨਕਦੀ ਉਨ੍ਹਾਂ ਦੇ ਹਵਾਲੇ ਕੀਤੀ ਜਾਵੇ ਤਾਂ ਜੋ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ।

ਸੀਬੀਆਈ ਦੀ ਜਾਂਚ ਮੁਤਾਬਕ ਇਹ ਮਾਮਲਾ ਉਦੋਂ ਸ਼ੁਰੂ ਹੋਇਆ ਸੀ ਜਦੋਂ ਕ੍ਰਿਸ਼ਨੂ ਨੂੰ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਨਾਂ &rsquoਤੇ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਸੀ। ਜਾਂਚ ਦੌਰਾਨ ਜ਼ਬਤ ਕੀਤੇ ਗਏ ਇਲੈਕਟ੍ਰਾਨਿਕ ਉਪਕਰਨਾਂ ਅਤੇ ਵਟਸਐਪ ਚੈਟ (WhatsApp Chat) ਤੋਂ ਪਤਾ ਲੱਗਾ ਹੈ ਕਿ ਇਹ ਲੋਕ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿਚ ਸਨ ਅਤੇ ਪੈਸਿਆਂ ਦੇ ਬਦਲੇ ਨਿੱਜੀ ਲੋਕਾਂ ਨੂੰ ਗਲਤ ਤਰੀਕੇ ਨਾਲ ਫਾਇਦੇ ਪਹੁੰਚਾਉਂਦੇ ਸਨ।