ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਦਾ ਦੇਹਾਂਤ

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ। ਉਨ੍ਹਾਂ ਨੇ ਚੰਡੀਗੜ੍ਹ ਦੇ ਮੈਕਸ ਹਸਪਤਾਲ ਵਿੱਚ ਆਖਰੀ ਸਾਹ ਲਏ। ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਹਸਪਤਾਲ ਵਿੱਚ ਉਨ੍ਹਾਂ ਦਾ ਇਲਾਜ ਜਾਰੀ ਸੀ। ਲਾਲ ਸਿੰਘ ਦੇ ਦੇਹਾਂਤ ਨਾਲ ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਖਲਾਅ ਪੈਦਾ ਹੋ ਗਿਆ ਹੈ।

ਲਾਲ ਸਿੰਘ ਨੇ ਆਪਣਾ ਸਿਆਸੀ ਸਫਰ 1980 ਦੇ ਦਹਾਕੇ ਵਿੱਚ ਭਾਰਤੀ ਰਾਸ਼ਟਰੀ ਕਾਂਗਰਸ ਨਾਲ ਸ਼ੁਰੂ ਕੀਤਾ ਸੀ। ਸੰਗਠਨ ਦੇ ਪੱਧਰ &rsquoਤੇ ਸਰਗਰਮ ਰਹਿੰਦਿਆਂ ਉਨ੍ਹਾਂ ਨੇ ਪਟਿਆਲਾ ਖੇਤਰ ਵਿੱਚ ਆਪਣੀ ਮਜ਼ਬੂਤ ਪਕੜ ਬਣਾਈ ਅਤੇ ਹੌਲੀ-ਹੌਲੀ ਇੱਕ ਪ੍ਰਭਾਵਸ਼ਾਲੀ ਆਗੂ ਵਜੋਂ ਉਭਰੇ। ਉਨ੍ਹਾਂ ਨੂੰ ਪਹਿਲੀ ਵੱਡੀ ਸਫਲਤਾ 1992 ਵਿੱਚ ਮਿਲੀ, ਜਦੋਂ ਉਹ ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ। ਇਸ ਤੋਂ ਬਾਅਦ ਉਨ੍ਹਾਂ ਨੇ 2002, 2007 ਅਤੇ 2012 ਵਿੱਚ ਵੀ ਜਿੱਤ ਦਰਜ ਕੀਤੀ। ਕਾਂਗਰਸ ਸਰਕਾਰ ਦੌਰਾਨ ਉਨ੍ਹਾਂ ਨੇ ਕੈਬਨਿਟ ਮੰਤਰੀ ਵਜੋਂ ਕੰਮ ਕਰਦਿਆਂ ਖ਼ੁਰਾਕ ਅਤੇ ਸਪਲਾਈ ਸਮੇਤ ਕਈ ਅਹਿਮ ਵਿਭਾਗਾਂ ਦੀ ਜ਼ਿੰਮੇਵਾਰੀ ਨਿਭਾਈ।