ਸਾਲ 2026-27 ਲਈ ਸ਼੍ਰੋਮਣੀ ਕਮੇਟੀ ਦਾ 1487.41 ਕਰੋੜ ਦਾ ਬਜਟ ਪਾਸ

ਸਿੱਖਾਂ ਦੀ ਮਿੰਨੀ ਸੰਸਦ ਵਜੋਂ ਜਾਣੀ ਜਾਂਦੀ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਵਿੱਚ ਅੱਜ ਸਾਲ 2026-27 ਲਈ 1487.41 ਕਰੋੜ ਰੁਪਏ ਦਾ ਅਨੁਮਾਨਤ ਬਜਟ ਪੇਸ਼ ਕੀਤਾ ਗਿਆ ਹੈ। ਜਿਸ ਨੂੰ ਬਜਟ ਇਜਲਾਸ ਵਿੱਚ ਸ਼ਾਮਲ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨ ਕਰਦਿਆਂ ਪਾਸ ਕੀਤਾ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਆਰੰਭ ਹੋਏ ਬਜਟ ਇਜਲਾਸ ਦੌਰਾਨ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਨੇ ਬਜ਼ਟ ਕੀਤਾ ਪੇਸ਼। ਇਸ ਵਿੱਤੀ ਸਾਲ ਦਾ ਬਜਟ ਪਿਛਲੇ ਸਾਲ ਨਾਲੋਂ 100.94 ਕਰੋੜ ਰੁਪਏ ਵੱਧ ਹੈ। ਪਿਛਲੇ ਵਿੱਤੀ ਸਾਲ ਦੌਰਾਨ ਲਗਪਗ 1386 ਕਰੋੜ ਰੁਪਏ ਦਾ ਬਜਟ ਪਾਸ ਹੋਇਆ ਸੀ। ਇਸ ਸਾਲ ਬਜਟ ਵਿੱਚ ਪਿਛਲੇ ਸਾਲ ਨਾਲੋਂ 7.28% ਵਾਧਾ ਦਰਜ ਕੀਤਾ ਗਿਆ ਹੈ।