ਬੰਦੀ ਸਿੰਘਾਂ ਦੀ ਰਿਹਾਈ ’ਚ ਬਿੱਟੂ ਤੇ ਹਰਸਿਮਰਤ ਅੜਿੱਕਾ: ਵੜਿੰਗ

ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ &rsquoਤੇ ਅੱਜ ਲੋਕ ਸਭਾ &rsquoਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਹਰਸਿਮਰਤ ਕੌਰ ਬਾਦਲ ਨੂੰ ਘੇਰਿਆ। ਸ਼੍ਰੀ ਵੜਿੰਗ ਨੇ ਕਿਹਾ ਕਿ ਇਹ ਦੋਵੇਂ ਸੰਸਦ ਮੈਂਬਰ ਬੰਦੀ ਸਿੰਘਾਂ ਦੀ ਰਿਹਾਈ ਵਿੱਚ ਅੜਿੱਕਾ ਪੈਦਾ ਕਰਨ ਲਈ ਵਾਰ ਵਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਰਹੇ ਸਨ ਅਤੇ ਆਪਣਾ ਵਿਰੋਧ ਪ੍ਰਗਟਾਅ ਰਹੇ ਸਨ। ਉਨ੍ਹਾਂ ਮੰਗ ਕੀਤੀ ਹੈ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਬੰਦੀ ਸਿੰਘਾਂ ਨੂੰ ਦੇਸ਼ ਦੇ ਕਾਨੂੰਨ ਅਨੁਸਾਰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਤੋਂ ਇਲਾਵਾ ਉਹ ਸਾਰੇ ਕੈਦੀ ਜੋ ਸਜ਼ਾ ਪੂਰੀ ਹੋਣ ਦੇ ਬਾਵਜੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਕੈਦ ਹਨ, ਉਹਨਾਂ ਨੂੰ ਵੀ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਸੰਵਿਧਾਨ ਅਤੇ ਕਾਨੂੰਨ ਅਨੁਸਾਰ ਸਜ਼ਾ ਪੂਰੀ ਕਰ ਚੁੱਕੇ ਲੋਕਾਂ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਵੜਿੰਗ ਨੇ ਸਦਨ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਕੋਲ ਭਰੋਸੇਯੋਗ ਜਾਣਕਾਰੀ ਹੈ ਕਿ ਬਿੱਟੂ ਅਤੇ ਬੀਬੀ ਬਾਦਲ ਨਿਯਮਿਤ ਤੌਰ &rsquoਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲ ਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਦੋਵੇਂ ਸੰਸਦ ਮੈਂਬਰ ਚੋਣਾਂ ਦੌਰਾਨ ਇਸ ਮੁੱਦੇ ਨੂੰ ਜਿਉਂਦਾ ਰੱਖ ਕੇ ਇਸ ਦਾ ਸਿਆਸੀ ਲਾਭ ਲੈਣਾ ਚਾਹੁੰਦੇ ਹਨ। ਜਨਤਕ ਤੌਰ &rsquoਤੇ ਇਨ੍ਹਾਂ ਦੋਵੇਂ ਸੰਸਦ ਮੈਂਬਰਾਂ ਦਾ ਰਵੱਈਆ ਬਿਲਕੁਲ ਵੱਖਰਾ ਹੈ।