ਸੋਨੀਆ ਗਾਂਧੀ ਦੀ ਸਿਹਤ ਵਿੱਚ ਸੁਧਾਰ
_28Mar26065348AM.jpg)
ਕਾਂਗਰਸ ਦੀ ਸੀਨੀਅਰ ਆਗੂ ਸੋਨੀਆ ਗਾਂਧੀ ਦੀ ਸਿਹਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ। ਡਾਕਟਰਾਂ ਮੁਤਾਬਕ ਇੱਕ ਜਾਂ ਦੋ ਦਿਨਾਂ &rsquoਚ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ। 79 ਵਰ੍ਹਿਆਂ ਦੀ ਸੋਨੀਆ ਗਾਂਧੀ ਨੂੰ ਬੁਖਾਰ ਹੋਣ ਕਾਰਨ ਮੰਗਲਵਾਰ ਦੇਰ ਰਾਤ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹਸਪਤਾਲ ਦੇ ਚੇਅਰਮੈਨ ਡਾ. ਅਜੈ ਸਵਰੂਪ ਨੇ ਦੱਸਿਆ ਕਿ ਸੋਨੀਆ ਗਾਂਧੀ ਹੁਣ ਪਹਿਲਾਂ ਨਾਲੋਂ ਕਾਫੀ ਬਿਹਤਰ ਅਤੇ ਸਹਿਜ ਮਹਿਸੂਸ ਕਰ ਰਹੇ ਹਨ। ਉਨ੍ਹਾਂ ਸਵੇਰੇ ਨਾਸ਼ਤਾ ਕੀਤਾ ਅਤੇ ਉਹ ਤੁਰ-ਫਿਰ ਵੀ ਰਹੇ ਹਨ। ਉਹ ਸੀਨੀਅਰ ਡਾਕਟਰਾਂ ਦੀ ਟੀਮ ਦੀ ਨਿਗਰਾਨੀ ਹੇਠ ਹਨ। ਇਹਤਿਆਤ ਵਜੋਂ ਉਨ੍ਹਾਂ ਨੂੰ ਕੁੱਝ ਸਮਾਂ ਡਾਕਟਰੀ ਦੇਖ-ਰੇਖ ਹੇਠ ਰੱਖਿਆ ਜਾਵੇਗਾ।