ਪੰਜਾਬੀ ਸਾਹਿਤ ਦੇ ਪਾਠਕਾਂ ਦੀ ਗਿਣਤੀ ਵਧਾਉਣ ਦੀ ਲੋੜ : ਜਗਮੋਹਨ ਸਿੰਘ ਲੱਕੀ

ਪਟਿਆਲਾ- ਭਾਰਤ ਦੀਆਂ ਪੁਰਾਤਨ ਰਿਆਸਤਾਂ ਦਾ ਇਤਿਹਾਸ ਲਿਖ ਚੁੱਕੇ ਪ੍ਰਸਿੱਧ ਸਾਹਿਤਕਾਰ ਜਗਮੋਹਨ ਸਿੰਘ ਲੱਕੀ ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ ਅਦਾਰਾ &lsquoਸੱਤ ਸਮੁੰਦਰੋ ਪਾਰ&rsquo ਵੱਲੋਂ ਕਰਵਾਏ ਗਏ ਸਿਲਵਰ ਜੁਬਲੀ ਸਮਾਗਮ ਮੌਕੇ ਵਿਸ਼ੇਸ਼ ਤੌਰ &rsquoਤੇ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਹਿਤਕਾਰ ਜਗਮੋਹਨ ਸਿੰਘ ਲੱਕੀ ਨੇ ਕਿਹਾ ਕਿ ਅੱਜ ਹਰ ਸਕੂਲ/ਕਾਲਜ ਅਤੇ ਯੂਨੀਵਰਸਿਟੀਆਂ ਵਿੱਚ ਲਾਈਬ੍ਰੇਰੀਆਂ ਮੌਜੂਦ ਹਨ। ਇਸ ਤੋਂ ਇਲਾਵਾ ਹੋਰਨਾਂ ਥਾਵਾਂ &rsquoਤੇ ਵੀ ਵੱਡੀ ਗਿਣਤੀ ਲਾਈਬ੍ਰੇਰੀਆ ਮੌਜੂਦ ਹਨ, ਜਿਹਨਾਂ ਵਿੱਚ ਵੱਖ ਵੱਖ ਵਿਸ਼ਿਆਂ ਦੀ ਵੱਖ- ਵੱਖ ਭਾਸ਼ਾਵਾਂ ਵਿੱਚ ਕਿਤਾਬਾਂ ਮੌਜੂਦ ਹਨ ਪਰ ਦੁੱਖ ਦੀ ਗੱਲ ਹੈ ਕਿ ਇਹਨਾਂ ਲਾਈਬ੍ਰੇਰੀਆਂ ਵਿਚੋਂ ਵੀ ਪੰਜਾਬੀ ਦੀਆਂ ਕਿਤਾਬਾਂ ਲੈ ਕੇ ਪੜਨ ਵਾਲਿਆਂ ਦੀ ਗਿਣਤੀ ਕਾਫੀ ਘੱਟ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ।
ਸਾਹਿਤਕਾਰ ਜਗਮੋਹਨ ਸਿੰਘ ਲੱਕੀ ਨੇ ਕਿਹਾ ਕਿ ਪੰਜਾਬੀ ਵਿੱਚ ਹਰ ਸਾਲ ਬਹੁਤ ਕਿਤਾਬਾਂ ਛਪਦੀਆਂ ਹਨ ਪਰ ਵੱਡੀ ਗਿਣਤੀ ਕਿਤਾਬਾਂ ਪਾਠਕਾਂ ਦੇ ਹੱਥਾਂ ਦੀ ਛੋਹ ਨੂੰ ਤਰਸਦੀਆਂ ਰਹਿ ਜਾਂਦੀਆਂ ਹਨ। ਉਹਨਾਂ ਕਿਹਾ ਕਿ ਲੇਖਕਾਂ ਨੂੰ ਕਿਤਾਬਾਂ ਛਪਵਾਉਣ ਦੇ ਨਾਲ ਨਾਲ ਪਾਠਕ ਲਹਿਰ ਵੀ ਉਸਾਰਨ ਦੀ ਲੋੜ ਹੈ।