ਐਂਟਰੀ ਟੋਲ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਮਾਨ ਨਾਲ ਗੱਲ ਕਰਾਂਗਾ: ਸੁੱਖੂ

ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਕਿਹਾ ਕਿ ਉਹ ਹਿਮਾਚਲ ਪ੍ਰਦੇਸ਼ ਵਿੱਚ ਦਾਖਲ ਹੋਣ ਵਾਲੇ ਵਾਹਨਾਂ &rsquoਤੇ ਵਧਾਏ ਗਏ ਐਂਟਰੀ ਟੈਕਸ (ਦਾਖਲਾ ਟੈਕਸ) ਨੂੰ ਲੈ ਕੇ ਸਰਹੱਦੀ ਖੇਤਰਾਂ ਵਿੱਚ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਵਿਗੜਨ ਦੀ ਸੰਭਾਵਨਾ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਗੱਲ ਕਰਨਗੇ।

ਭਾਜਪਾ ਵਿਧਾਇਕ ਰਣਧੀਰ ਸ਼ਰਮਾ ਨੇ &lsquoਪੁਆਇੰਟ ਆਫ ਆਰਡਰ&rsquo ਰਾਹੀਂ ਕਿਹਾ ਕਿ ਅੱਜ ਅੱਧੀ ਰਾਤ ਤੋਂ ਨਵੀਆਂ ਐਂਟਰੀ ਟੈਕਸ ਦਰਾਂ ਲਾਗੂ ਹੋਣ ਤੋਂ ਬਾਅਦ ਭਲਕੇ ਤੋਂ ਕਾਨੂੰਨ ਵਿਵਸਥਾ ਦੀ ਸਥਿਤੀ ਵਿਗੜ ਸਕਦੀ ਹੈ। ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਲੋਕਾਂ ਨੇ ਵਧੇ ਹੋਏ ਐਂਟਰੀ ਟੈਕਸ ਵਿਰੁੱਧ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ ਅਤੇ ਧਮਕੀ ਦਿੱਤੀ ਹੈ ਕਿ ਭਲਕੇ ਤੋਂ ਹਿਮਾਚਲ ਦੇ ਵਾਹਨਾਂ ਨੂੰ ਪੰਜਾਬ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਨੇ ਸੋਮਵਾਰ ਨੂੰ ਸਦਨ ਨੂੰ ਇਸ ਮਾਮਲੇ 'ਤੇ ਗੌਰ ਕਰਨ ਦਾ ਭਰੋਸਾ ਦਿੱਤਾ ਸੀ, ਪਰ ਇਸ ਨਾਜ਼ੁਕ ਸਥਿਤੀ ਨੂੰ ਸੁਲਝਾਉਣ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਗਏ ਹਨ।