ਮੁਫ਼ਤ ਸਹੂਲਤਾਂ ਨਾਲ ਨਹੀਂ, ਸਿੱਖਿਆ ਨਾਲ ਖ਼ਤਮ ਹੋਵੇਗੀ ਗਰੀਬੀ: ਮਾਨ
_31Mar26083838AM.jfif)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਨੌਰ ਵਿਖੇ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਸਿਰਫ਼ ਮੁਫ਼ਤ ਦੀਆਂ ਸਹੂਲਤਾਂ ਜਾਂ ਰਿਆਇਤੀ ਕਾਰਡਾਂ ਨਾਲ ਗਰੀਬੀ ਅਤੇ ਸਮਾਜਿਕ ਬੁਰਾਈਆਂ ਨੂੰ ਖ਼ਤਮ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਹੀ ਉਹ ਇੱਕੋ-ਇੱਕ ਚਾਬੀ ਹੈ ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਉਨ੍ਹਾਂ ਨੂੰ ਗਰੀਬੀ ਦੇ ਮੱਕੜਜਾਲ ਵਿੱਚੋਂ ਬਾਹਰ ਕੱਢ ਸਕਦੀ ਹੈ।
ਮਾਨ ਨੇ ਦਾਅਵਾ ਕੀਤਾ ਕਿ &lsquoਆਪ&rsquo ਸਰਕਾਰ ਲੋਕਾਂ ਦੇ ਟੈਕਸ ਦਾ ਇੱਕ-ਇੱਕ ਪੈਸਾ ਬੜੀ ਸਮਝਦਾਰੀ ਨਾਲ ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਵਰਗੇ ਲੋਕ ਭਲਾਈ ਦੇ ਕੰਮਾਂ &rsquoਤੇ ਖਰਚ ਕਰ ਰਹੀ ਹੈ ਤਾਂ ਜੋ ਸੂਬੇ ਵਿੱਚ ਅਸਲ ਸਮਾਜਿਕ ਤਬਦੀਲੀ ਲਿਆਂਦੀ ਜਾ ਸਕੇ।