ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਲਿਖੀ ਚਿੱਠੀ

ਪਟਿਆਲਾ : ਕੇਂਦਰੀ ਜੇਲ੍ਹ ਪਟਿਆਲਾ &rsquoਚ ਲੰਬੇ ਅਰਸੇ ਤੋਂ ਬੰਦ ਭਾਈ ਬਲਵੰਤ ਸਿੰਘ ਰਾਜੋਵਾਣਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੱਤਰ ਲਿਖ ਕੇ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਾਉਣ ਵਾਲੀ ਸ਼੍ਰੋਮਣੀ ਕਮੇਟੀ ਵਲੋਂ ਦਾਇਰ ਕੀਤੀ ਪਟੀਸ਼ਨ ਨੂੰ 10 ਦਿਨਾਂ ਦੇ ਅੰਦਰ ਵਾਪਸ ਲੈਣ ਲਈ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕਰਨ ਦੀ ਅਪੀਲ ਕੀਤੀ ਹੈ।
ਜਥੇਦਾਰ ਗੜਗੱਜ ਨੂੰ ਲਿਖੇ ਪੰਜ ਸਫਿਆਂ ਦੇ ਪੱਤਰ ਵਿਚ ਭਾਈ ਰਾਜੋਆਣਾ ਨੇ ਕਿਹਾ ਹੈ ਕਿ 14 ਸਾਲ ਪਹਿਲਾਂ ਸਨ 2012 ਵਿਚ ਅਕਾਲ ਤਖਤ ਸਾਹਿਬ ਦੀ ਹਦਾਇਤ &rsquoਤੇ ਹੀ ਸ਼੍ਰੋਮਣੀ ਕਮੇਟੀ ਵਲੋਂ ਉਕਤ ਅਪੀਲ ਦਾਇਰ ਕੀਤੀ ਗਈ ਸੀ ਪਰ ਹੁਣ ਸ਼੍ਰੋਮਣੀ ਕਮੇਟੀ ਨੂੰ ਇਹ ਅਪੀਲ ਵਾਪਸ ਲੈਣ ਦਾ ਆਦੇਸ਼ ਜਾਰੀ ਕਰਕੇ ਹੁਕਮਰਾਨਾਂ ਵਲੋਂ ਕੀਤੀ ਜਾ ਰਹੀ ਬੇਇਨਸਾਫੀ ਤੇ ਇਤਿਹਾਸ ਦੀ ਮੋਹਰ ਲਗਾਈ ਜਾਵੇ। ਇਸੇ ਦੌਰਾਨ ਅਕਾਲ ਤਖ਼ਤ ਸਾਹਿਬ ਸਕੱਤਰੇਤ ਨੇ ਵੀ ਭਾਈ ਰਾਜੋਆਣਾ ਦਾ ਉਕਤ ਪੱਤਰ ਜਥੇਦਾਰ ਸਾਹਿਬ ਨੂੰ ਮਿਲਣ ਦੀ ਪੁਸ਼ਟੀ ਕੀਤੀ ਤੇ ਕਿਹਾ ਕਿ ਜਥੇਦਾਰ ਸਾਹਿਬ ਵਲੋਂ ਇਸ ਮਾਮਲੇ ਸੰਬੰਧੀ ਵਿਚਾਰ ਵਟਾਂਦਰਾ ਕਰਕੇ ਜਲਦ ਕਾਰਵਾਈ ਕੀਤੀ ਜਾਵੇਗੀ।