ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅਦਾਲਤ ਨੇ 14 ਦਿਨ ਲਈ ਨਿਆਂਇਕ ਹਿਰਾਸਤ ’ਚ ਭੇਜਿਆ

ਅੰਮ੍ਰਿਤਸਰ : ਤਿੰਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਮੁੜ ਅਦਾਲਤ &rsquoਚ ਪੇਸ਼ ਕੀਤਾ ਗਿਆ ਜਿਥੇ ਅਦਾਲਤ ਵਲੋਂ ਉਨ੍ਹਾਂ ਨੂੰ 14 ਦਿਨ ਲਈ ਨਿਆਂਇਕ ਹਿਰਾਸਤ &rsquoਚ ਭੇਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਡੀ.ਐੱਮ. ਗਗਨਦੀਪ ਸਿੰਘ ਰੰਧਾਵਾ ਦੀ ਕਥਿਤ ਤੌਰ ਉੱਤੇ ਖੁਦਕੁਸ਼ੀ ਦੇ ਮਾਮਲੇ ਵਿਚ ਕਾਰਵਾਈ ਕਰਦਿਆਂ ਪੁਲਿਸ ਨੇ ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਸੀ । ਇਸ ਮਾਮਲੇ ਵਿਚ ਪੁਲਿਸ ਐੱਫ.ਆਈ.ਆਰ. ਵਿਚ ਮੁੱਖ ਮੁਲਜ਼ਮ ਵਜੋਂ ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਪੀਏ ਦਿਲਬਾਗ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਸੀ।