ਇਰਾਨ ਸੰਘਰਸ਼ ਕਾਰਨ ਅਮਰੀਕਾ ਵਿੱਚ ਤੇਲ ਦੀ ਕੀਮਤ 4 ਡਾਲਰ ਪ੍ਰਤੀ ਗੈਲਨ ਤੱਕ ਪਹੁੰਚੀ

ਵਾਸ਼ਿੰਗਟਨ : ਇਰਾਨ ਵਿੱਚ ਚੱਲ ਰਹੇ ਯੁੱਧ ਕਾਰਨ ਦੁਨੀਆ ਭਰ ਵਿੱਚ ਤੇਲ ਦੀ ਸਪਲਾਈ ਪ੍ਰਭਾਵਿਤ ਹੋ ਰਹੀ ਹੈ। ਇਸ ਦੇ ਨਤੀਜੇ ਵਜੋਂ ਅਮਰੀਕਾ ਵਿੱਚ ਤੇਲ ਦੀ ਕੀਮਤ 4 ਡਾਲਰ ਪ੍ਰਤੀ ਗੈਲਨ ਤੱਕ ਪਹੁੰਚ ਗਈ ਹੈ, ਜੋ ਕਿ ਪਿਛਲੇ ਕਈ ਸਾਲਾਂ ਵਿੱਚ ਸਭ ਤੋਂ ਵੱਧ ਹੈ। ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨੇ ਯੂਰਪੀਅਨ ਦੇਸ਼ਾਂ ਵੱਲੋਂ ਇਸ ਜੰਗ ਵਿੱਚ ਅਮਰੀਕਾ ਦਾ ਸਾਥ ਨਾ ਦੇਣ ਲਈ ਉਹਨਾਂ ਦੀ ਨੁਕਤਾਚੀਨੀ ਕੀਤੀ। ਟਰੰਪ ਨੇ ਵਿਅੰਗ ਕਰਦਿਆਂ ਆਖਿਆ ਕਿ ਲੋੜ ਪੈਣ ਉੱਤੇ ਯੂਰਪੀਅਨ ਦੇਸ਼ ਤੇਲ ਸਿੱਧਾ ਸਟਰੇਟ ਆਫ ਹੌਰਮੂਜ਼ ਤੋਂ ਲੈ ਆਉਣਗੇ। ਹਾਲਾਤ ਅਜੇ ਵੀ ਤਣਾਅਪੂਰਨ ਹਨ ਅਤੇ ਯੁੱਧ ਖਤਮ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ।