ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ’ਤੇ ‘ਦਾਖ਼ਲਾ ਫੀਸ’ ਦਾ ਬੋਝ ਨਾ ਪਾਇਆ ਜਾਵੇ: ਧਾਮੀ
_01Apr26083733AM.jpeg)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਜਾਣ ਵਾਲੇ ਯਾਤਰੂਆਂ &rsquoਤੇ 400 ਰੁਪਏ (200 ਜਾਣ ਅਤੇ 200 ਆਉਣ ਸਮੇਂ) ਦੀ ਦਾਖ਼ਲਾ ਫੀਸ ਲਗਾਉਣ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਜਾਣਾ ਹਰ ਸਿੱਖ ਦੀ ਅਥਾਹ ਆਸਥਾ ਦਾ ਪ੍ਰਤੀਕ ਹੈ ਅਤੇ ਸ਼ਰਧਾਲੂਆਂ &rsquoਤੇ ਅਜਿਹਾ ਵਿੱਤੀ ਬੋਝ ਪਾਉਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ।
ਐਡਵੋਕੇਟ ਧਾਮੀ ਨੇ ਸਪੱਸ਼ਟ ਕੀਤਾ ਕਿ ਦੇਸ਼ ਦੀ ਵੰਡ ਕਾਰਨ ਵਿਛੜੇ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ ਸੰਗਤ ਹਮੇਸ਼ਾ ਅਰਦਾਸਾਂ ਕਰਦੀ ਹੈ, ਅਤੇ ਸਰਕਾਰ ਦਾ ਇਹ ਨਵਾਂ ਨਿਯਮ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ।<ਐਡਵੋਕੇਟ ਧਾਮੀ ਨੇ ਇਹ ਵੀ ਯਾਦ ਦਿਵਾਇਆ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਹੀ ਪਾਕਿਸਤਾਨ ਸਰਕਾਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਤੋਂ ਲਈ ਜਾਂਦੀ 20 ਡਾਲਰ ਫੀਸ ਨੂੰ ਖ਼ਤਮ ਕਰਨ ਦੀ ਮੰਗ ਕਰ ਰਹੀ ਹੈ। ਅਜਿਹੇ ਵਿੱਚ ਹੁਣ ਭਾਰਤ ਸਰਕਾਰ ਵੱਲੋਂ ਆਪਣੇ ਪੱਧਰ &rsquoਤੇ ਨਵੀਂ ਫੀਸ ਲਗਾਉਣਾ ਸਿੱਖ ਸ਼ਰਧਾਲੂਆਂ ਲਈ ਦੋਹਰੀ ਮਾਰ ਸਾਬਤ ਹੋਵੇਗੀ। ਉਨ੍ਹਾਂ ਭਾਰਤ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਸਿੱਖ ਸ਼ਰਧਾਲੂਆਂ ਨੂੰ ਇਸ ਫੀਸ ਦੇ ਦਾਇਰੇ ਤੋਂ ਬਾਹਰ ਰੱਖਿਆ ਜਾਵੇ ਅਤੇ ਸ਼ਰਧਾ ਦੇ ਮਾਰਗ ਵਿੱਚ ਅਜਿਹੀਆਂ ਰੁਕਾਵਟਾਂ ਪਾਉਣ ਵਾਲੇ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ।