ਪੰਜਾਬ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ’ਚ ਮਿਸਾਲੀ ਕਾਰਜ ਕੀਤੇ: ਮੋਹਿੰਦਰ ਭਗਤ

ਜਲੰਧਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ &lsquoਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ&rsquo ਮੁਹਿੰਮ ਤਹਿਤ ਅੱਜ ਵਾਰਡ ਨੰ. 62 ਵਿਖੇ ਲੋਕਾਂ ਨਾਲ ਸਿੱਧੇ ਸੰਵਾਦ ਦੌਰਾਨ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਵਿੱਚ ਮਿਸਾਲੀ ਕਾਰਜ ਕਰ ਕੇ ਦਿਖਾਏ ਹਨ।

ਕੈਬਨਿਟ ਮੰਤਰੀ ਨੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੇ ਸੂਬੇ ਨੂੰ ਵਿਕਾਸ ਦੀਆਂ ਬੁਲੰਦੀਆਂ &rsquoਤੇ ਲਿਜਾਣ ਅਤੇ ਸੂਬਾ ਵਾਸੀਆਂ ਦੀ ਭਲਾਈ ਲਈ ਇਨ੍ਹਾਂ ਚਾਰ ਸਾਲਾਂ ਵਿੱਚ ਇਤਿਹਾਸਕ ਫੈਸਲੇ ਲਏ ਹਨ, ਜਿਸ ਕਰਕੇ ਪੰਜਾਬ ਦੇ ਲੋਕ ਸੂਬਾ ਸਰਕਾਰ ਦੇ ਇਮਾਨਦਾਰ, ਪਾਰਦਰਸ਼ੀ ਅਤੇ ਲੋਕ-ਪੱਖੀ ਸ਼ਾਸਨ ਤੋਂ ਬਹੁਤ ਖੁਸ਼ ਹਨ। ਇਸ ਮੌਕੇ ਮੇਅਰ ਵਿਨੀਤ ਧੀਰ ਵੀ ਮੌਜੂਦ ਸਨ।

ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਸ਼੍ਰੀ ਭਗਤ ਨੇ ਕਿਹਾ ਕਿ ਮਾਨ ਸਰਕਾਰ ਨੇ ਸਿਹਤ ਖੇਤਰ ਨੂੰ ਮਜ਼ਬੂਤ ਕੀਤਾ। ਆਮ ਆਦਮੀ ਕਲੀਨਿਕਾਂ ਰਾਹੀਂ ਜਿਥੇ ਮਿਆਰੀ ਸਿਹਤ ਸੇਵਾਵਾਂ ਜਨਤਾ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉਥੇ ਸੂਬੇ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਵੀ ਵੱਡੇ ਸੁਧਾਰ ਕੀਤੇ ਗਏ ਹਨ, ਕਰੋੜਾਂ ਰੁਪਏ ਖਰਚ ਕੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦੇ 90 ਫ਼ੀਸਦੀ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ, ਲੱਖਾਂ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ, 65,000 ਸਰਕਾਰੀ ਨੌਕਰੀਆਂ, ਮਹਿਲਾਵਾਂ ਨੂੰ ਆਰਥਿਕ ਤੌਰ &rsquoਤੇ ਮਜ਼ਬੂਤ ਕਰਨ ਲਈ &lsquoਮਾਵਾਂ-ਧੀਆਂ ਸਤਿਕਾਰ ਯੋਜਨਾ&rsquo ਨੂੰ ਲਾਗੂ ਕਰਨਾ ਸਮੇਤ ਅਨੇਕਾ ਲੋਕ ਪੱਖੀ ਉਪਰਾਲੇ ਲਾਗੂ ਕੀਤੇ ਗਏ।

ਮੇਅਰ ਵਿਨੀਤ ਧੀਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿਕਾਸ ਪੱਖੋਂ ਸ਼ਹਿਰਾਂ ਦੀ ਨੁਹਾਰ ਬਦਲੀ ਗਈ ਹੈ। ਉਨ੍ਹਾਂ ਕਿਹਾ ਨਗਰ ਨਿਗਮ ਜਲੰਧਰ ਵਲੋਂ ਵੱਡੇ ਪੱਧਰ 'ਤੇ ਹੋਰ ਵਿਕਾਸ ਕਾਰਜ ਸ਼ੁਰੂ ਕੀਤੇ ਜਾ ਰਹੇ ਹਨ ਅਤੇ ਵਿਕਾਸ ਦਾ ਇਹ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ &rsquoਤੇ ਲੈ ਕੇ ਜਾਵੇਗੀ।