AAP ਨੇ ਰਾਘਵ ਚੱਢਾ ਨੂੰ ਰਾਜ ਸਭਾ ‘ਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ, ਅਸ਼ੋਕ ਮਿੱਤਲ ਬਣੇ ਨਵੇਂ ਡਿਪਟੀ ਲੀਡਰ

ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਵਿਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਰਾਘਵ ਚੱਢਾ ਦੀ ਥਾਂ ਆਮ ਆਦਮੀ ਪਾਰਟੀ ਵੱਲੋਂ ਅਸ਼ੋਕ ਮਿੱਤਲ ਨੂੰ ਰਾਜ ਸਭਾ ਵਿੱਚ ਡਿਪਟੀ ਲੀਡਰ ਬਣਾਇਆ ਗਿਆ ਹੈ। ਇਸ ਸੰਬੰਧੀ ਆਪ ਨੇ ਰਾਜ ਸਭਾ ਸਕੱਤਰੇਤ ਨੂੰ ਇਕ ਪੱਤਰ ਸੌਂਪ ਦਿੱਤਾ ਹੈ। ਰਾਘਵ 2022 ਵਿੱਚ &lsquoਆਪ&rsquo ਵੱਲੋਂ ਪੰਜਾਬ ਤੋਂ ਰਾਜ ਸਭਾ ਲਈ ਚੁਣੇ ਗਏ ਸਨ। ਉਨ੍ਹਾਂ ਦਾ ਕਾਰਜਕਾਲ 2028 ਵਿੱਚ ਖਤਮ ਹੁੰਦਾ ਹੈ। ਹਾਲ ਹੀ ਵਿੱਚ, ਰਾਘਵ ਗਿਗ ਵਰਕਰਾਂ ਅਤੇ ਸਕੂਲ ਫੀਸਾਂ ਵਰਗੇ ਮੁੱਦਿਆਂ ਨੂੰ ਉਠਾਉਣ ਲਈ ਖ਼ਬਰਾਂ ਵਿੱਚ ਰਹੇ ਹਨ।