ਬੇਅਦਬੀ 'ਤੇ ਸਖ਼ਤ ਕਾਨੂੰਨ ਬਣਾਉਣ ਲਈ 13 April ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ:ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਵਾਸਤੇ 13 ਅਪਰੈਲ ਨੂੰ ਸਵੇਰੇ 11:00 ਵਜੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਸੈਸ਼ਨ ਦਾ ਮੁੱਖ ਮਕਸਦ ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਇੱਕ ਨਵਾਂ ਅਤੇ ਸਖ਼ਤ ਕਾਨੂੰਨ ਲਿਆਉਣਾ ਹੈ ਤਾਂ ਜੋ ਅਜਿਹੇ ਅਪਰਾਧਾਂ ਲਈ ਸਖ਼ਤ ਸਜ਼ਾਵਾਂ ਦਿੱਤੀਆਂ ਜਾ ਸਕਣ। ਪੰਜਾਬ ਕੈਬਨਿਟ ਦੀ ਸਿਫ਼ਾਰਸ਼ ਤੋਂ ਬਾਅਦ ਸਪੀਕਰ ਨੇ ਵਿਧਾਨ ਸਭਾ ਦੇ ਸਾਰੇ ਮੈਂਬਰਾਂ ਨੂੰ ਇਸ ਸੈਸ਼ਨ ਲਈ ਬੁਲਾਇਆ ਹੈ।
ਸਪੀਕਰ ਨੇ ਕਿਹਾ ਕਿ ਇਹ ਕਦਮ ਬੇਅਦਬੀ ਦੇ ਮਾਮਲਿਆਂ ਵਿੱਚ ਇਨਸਾਫ਼ ਅਤੇ ਸਖ਼ਤ ਸਜ਼ਾਵਾਂ ਯਕੀਨੀ ਬਣਾਉਣ ਲਈ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਵਾਸਤੇ ਚੁੱਕਿਆ ਗਿਆ ਹੈ। ਸਪੀਕਰ ਅਨੁਸਾਰ ਇਸ ਦਾ ਮਕਸਦ ਸਾਰੇ ਧਰਮਾਂ ਦੇ ਪਵਿੱਤਰ ਗ੍ਰੰਥਾਂ ਅਤੇ ਸਥਾਨਾਂ ਦੀ ਮਰਿਆਦਾ ਨੂੰ ਬਣਾਈ ਰੱਖਣ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨਾ ਹੈ।