ਧੁੱਸੀ ਬੰਨ੍ਹ ’ਤੇ ਪੱਕੀ ਸੜਕ ਬਣਾਉਣ ਲਈ ਸੰਤ ਸੀਚੇਵਾਲ ਨੇ ਮੁੱਖ ਮੰਤਰੀ ਪੰਜਾਬ ਨਾਲ ਕੀਤੀ ਚਰਚਾ

ਸੁਲਤਾਨਪੁਰ ਲੋਧੀ : ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਨੂੰ ਮਜ਼ਬੂਤ ਬਣਾਈ ਰੱਖਣ ਲਈ ਗਿੱਦੜਪਿੰਡੀ ਤੋਂ ਫਿਲੌਰ ਤੱਕ ਪੱਕੀ ਸੜਕ ਬਣਾਉਣ ਬਾਰੇ ਵਿਚਾਰ ਵਟਾਦਰਾਂ ਕੀਤਾ । ਮੁੱਖ ਮੰਤਰੀ ਪੰਜਾਬ ਦੀ ਸਰਕਾਰੀ ਰਿਹਾਇਸ਼ &rsquoਤੇ ਮੁਲਾਕਾਤ ਕਰਨ ਉਪਰੰਤ ਸੰਤ ਸੀਚੇਵਾਲ ਨੇ ਦੱਸਿਆ ਇਸ ਗਿੱਦੜਪਿੰਡੀ ਤੋਂ ਫਿਲੌਰ ਤੱਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ &rsquoਤੇ 89 ਕਿਲੋਮੀਟਰ ਲੰਮੀ ਤੇ 18 ਫੁੱਟ ਚੌੜੀ ਪੱਕੀ ਸੜਕ ਬਣਾਈ ਜਾਣੀ ਹੈ।

ਯਾਦ ਰਹੇ ਕਿ ਇਹ ਸੜਕ ਬਣਾਉਣ ਬਾਰੇ ਪਹਿਲੀ ਮੀਟਿੰਗ 12 ਜੂਨ 2023 ਨੂੰ ਚੰਡੀਗੜ੍ਹ ਦੇ ਪੰਜਾਬ ਭਵਨ ਵਿੱਚ ਹੋਈ ਸੀ। ਜਿਸ ਬਾਰੇ ਸੰਤ ਸੀਚੇਵਾਲ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖਿਆ ਗਿਆ ਸੀ। ਇਹ ਮੀਟਿੰਗ ਉਸ ਵੇਲੇ ਦੇ ਕੈਬਨਿਟ ਮੰਤਰੀ ਮੀਤ ਹੇਅਰ ਦੀ ਅਗਵਾਈ ਵਿੱਚ ਹੋਈ ਸੀ। ਪੰਜਾਬ ਰਾਜ ਮੰਡੀ ਬੋਰਡ ਨੇ ਵੀ ਆਪਣੀ ਰਿਪੋਰਟ ਵਿੱਚ ਕਿਹਾ ਸੀ ਕਿ ਧੁੱਸੀ ਬੰਨ੍ਹ &rsquoਤੇ ਸੜਕ ਬਣਨ ਨਾਲ ਬੰਨ੍ਹ ਨੂੰ ਮਜ਼ਬੂਤੀ ਮਿਲੇਗੀ। ਮੰਡੀ ਬੋਰਡ ਦੇ ਇਸ ਸੜਕ &rsquoਤੇ 117 ਕਰੋੜ ਦੇ ਕਰੀਬ ਦੀ ਲਾਗਤ ਆਉਣ ਦਾ ਅਨੁਮਾਨ ਲਗਾਇਆ ਸੀ।

ਅੱਜ ਹੋਈ ਮੁਲਾਕਾਤ ਦੌਰਾਨ ਸੰਤ ਸੀਚੇਵਾਲ ਨੇ ਦੱਸਿਆ ਕਿ ਇਹ ਸੜਕ ਨਬਾਰਡ ਏਜੰਸੀ ਦੀ ਮੱਦਦ ਨਾਲ ਬਣਾਈ ਜਾਣੀ ਸੀ। ਉਨ੍ਹਾਂ ਮੁੱਖ ਮੰਤਰੀ ਕੋਲੋ ਮੰਗ ਕੀਤੀ ਕਿ ਬਰਸਾਤਾਂ ਤੋਂ ਪਹਿਲਾਂ ਪਹਿਲਾਂ ਇਸ ਸੜਕ ਨੂੰ ਬਣਾਉਣ ਦੀ ਸ਼ੁਰੂਆਤ ਕਰ ਦਿੱਤੀ ਜਾਵੇ ਤਾਂ ਇਸ ਨਾਲ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਨੂੰ ਸੁਖ ਦਾ ਸਾਹ ਆਵੇਗਾ।ਉਨ੍ਹਾਂ ਦੱਸਿਆ ਕਿ ਮੰਡਾਲਾ ਛੰਨਾ ਜਿੱਥੇ ਚਾਰ ਘਰ ਸਤਲੁਜ ਦਰਿਆ ਵਿੱਚ ਰੁੜ੍ਹ ਗਏ ਸਨ। ਧੁੱਸੀ ਬੰਨ੍ਹ ਦੇ ਇਸ 2200 ਫੁੱਟ ਲੰਮੇ ਸੰਵੇਦਨਸ਼ੀਲ ਹਿੱਸੇ ਵਿੱਚ ਪੱਥਰ ਲਾ ਕੇ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਹਿੱਸੇ ਵਿੱਚ 13 ਸਟੱਡ ਤੇ ਦੋ ਸਪਰ ਬਣਾਏ ਜਾ ਰਹੇ ਹਨ। ਪੱਥਰ ਲਗਾਉਣ ਦੇ ਇਸ ਕੰਮ ਨੂੰ ਬਰਸਾਤਾਂ ਤੋਂ ਪਹਿਲਾਂ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ।