ਪੰਜਾਬ ਦੇ ਟਰਾਂਸਪੋਰਟਰਾਂ ਵੱਲੋਂ ਚੰਡੀਗੜ੍ਹ-ਮਨਾਲੀ ਹਾਈਵੇਅ ਜਾਮ

ਹਿਮਾਚਲ ਪ੍ਰਦੇਸ਼ ਸਰਕਾਰ ਦੇ ਹਾਲ ਹੀ ਦੇ ਐਂਟਰੀ ਟੈਕਸ ਨੋਟੀਫਿਕੇਸ਼ਨ ਵਿਰੁੱਧ ਪੰਜਾਬ ਦੀਆਂ ਟੈਕਸੀ ਅਤੇ ਟਰੱਕ ਯੂਨੀਅਨਾਂ ਵੱਲੋਂ ਭਾਰੀ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਹੈ। ਜਿਸ ਤੋਂ ਬਾਅਦ ਅੱਜ ਸਵੇਰੇ ਚੰਡੀਗੜ੍ਹ-ਮਨਾਲੀ ਕੌਮੀ ਮਾਰਗ &rsquoਤੇ ਆਵਾਜਾਈ ਠੱਪ ਹੋ ਗਈ। ਸਵੇਰੇ 9 ਵਜੇ ਸ਼ੁਰੂ ਹੋਏ ਇਸ ਪ੍ਰਦਰਸ਼ਨ ਕਾਰਨ ਹਾਈਵੇਅ ਪੂਰੀ ਤਰ੍ਹਾਂ ਜਾਮ ਹੋ ਗਿਆ, ਜਿਸ ਕਾਰਨ ਹਜ਼ਾਰਾਂ ਯਾਤਰੀ ਘੰਟਿਆਂਬੱਧੀ ਫਸੇ ਰਹੇ।
ਵੱਖ-ਵੱਖ ਟੈਕਸੀ ਅਤੇ ਟਰਾਂਸਪੋਰਟ ਯੂਨੀਅਨਾਂ ਦੇ ਮੈਂਬਰ ਹਾਈਵੇਅ 'ਤੇ ਇਕੱਠੇ ਹੋਏ ਅਤੇ ਧਰਨੇ 'ਤੇ ਬੈਠ ਗਏ, ਜਿਸ ਕਾਰਨ ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਨ ਵਾਲੇ ਮਹੱਤਵਪੂਰਨ ਰਸਤੇ 'ਤੇ ਵਾਹਨਾਂ ਦੀ ਆਵਾਜਾਈ ਰੁਕ ਗਈ। ਪ੍ਰਦਰਸ਼ਨ ਕਾਰਨ ਦੋਵਾਂ ਪਾਸਿਆਂ 'ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ, ਜਿਸ ਨਾਲ ਖਾਸ ਤੌਰ 'ਤੇ ਸੈਲਾਨੀਆਂ ਅਤੇ ਪਹਾੜੀ ਸਥਾਨਾਂ ਵੱਲ ਜਾਣ ਵਾਲੇ ਰੋਜ਼ਾਨਾ ਯਾਤਰੀਆਂ ਦੀਆਂ ਯਾਤਰੀ ਵੱਡੇ ਪੱਧਰ &rsquoਤੇ ਪ੍ਰਭਾਵਿਤ ਹੋਏ।
ਪ੍ਰਦਰਸ਼ਨਕਾਰੀ ਯੂਨੀਅਨਾਂ ਨੇ ਐਲਾਨ ਕੀਤਾ ਕਿ ਇਹ ਜਾਮ ਰਾਤ 8 ਵਜੇ ਤੱਕ ਜਾਰੀ ਰਹੇਗਾ ਅਤੇ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਪ੍ਰਦਰਸ਼ਨ ਨੂੰ ਤੇਜ਼ ਕੀਤਾ ਜਾਵੇਗਾ। ਪ੍ਰਦਰਸ਼ਨਕਾਰੀਆਂ ਨੇ ਹਿਮਾਚਲ ਪ੍ਰਦੇਸ਼ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਉਸ 'ਤੇ ਪੰਜਾਬ ਅਤੇ ਹੋਰ ਰਾਜਾਂ ਦੇ ਟਰਾਂਸਪੋਰਟਰਾਂ ਨੂੰ ਮਾੜਾ ਪ੍ਰਭਾਵ ਪਾਉਣ ਵਾਲੀਆਂ ਵਿਤਕਰੇ ਭਰੀਆਂ ਨੀਤੀਆਂ ਅਪਣਾਉਣ ਦਾ ਦੋਸ਼ ਲਾਇਆ।