ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ ਸੀ ਬੀ ਆਈ ਜਾਂਚ ਹੋਵੇਗੀ: ਰਵਨੀਤ ਬਿੱਟੂ

ਪੰਜਾਬ ਰਾਜ ਗੁਦਾਮ ਨਿਗਮ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਭਾਜਪਾ ਇਨਸਾਫ਼ ਪ੍ਰਾਪਤੀ ਦੀ ਇਸ ਲੜਾਈ ਨੂੰ ਅੰਜਾਮ ਤੱਕ ਪਹੁੰਚਾਉਣ ਲਈ ਪਰਿਵਾਰ ਦੀ ਹਰ ਸੰਭਵ ਸਹਾਇਤਾ ਕਰੇਗੀ। ਉਨ੍ਹਾਂ ਆਖਿਆ ਕਿ ਜਲਦੀ ਹੀ ਇਸ ਮਾਮਲੇ ਦੀ ਸੀ ਬੀ ਆਈ ਜਾਂਚ ਹੋਵੇਗੀ। ਉਹ ਅੱਜ ਇੱਥੇ ਪੀੜਤ ਪਰਿਵਾਰ ਦੇ ਘਰ ਹੌਸਲਾ ਦੇਣ ਪੁੱਜੇ ਸਨ। ਕੱਲ੍ਹ ਭਾਜਪਾ ਵੱਲੋਂ ਇੱਥੇ ਅੰਮ੍ਰਿਤਸਰ ਵਿੱਚ ਇਸ ਮਾਮਲੇ &rsquoਚ ਸੀ ਬੀ ਆਈ ਜਾਂਚ ਦੀ ਮੰਗ ਲਈ ਧਰਨਾ ਵੀ ਦਿੱਤਾ ਗਿਆ ਸੀ ਜਿਸ ਵਿੱਚ ਕੇਂਦਰੀ ਰੇਲ ਰਾਜ ਮੰਤਰੀ ਨੇ ਸ਼ਮੂਲੀਅਤ ਕੀਤੀ ਸੀ। ਅੱਜ ਪੀੜਤ ਪਰਿਵਾਰ ਨੂੰ ਮਿਲਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਰਵਨੀਤ ਬਿੱਟੂ ਨੇ ਆਖਿਆ ਕਿ ਇਸ ਮਾਮਲੇ ਦੀ ਜਲਦੀ ਹੀ ਸੀ ਬੀ ਆਈ ਜਾਂਚ ਹੋਵੇਗੀ। ਉਨ੍ਹਾਂ ਆਖਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਾਮਲੇ ਸਬੰਧੀ ਸੰਸਦ &rsquoਚ ਭਰੋਸਾ ਦਿੱਤਾ ਹੈ ਕਿ ਪੰਜਾਬ ਦੇ ਸੰਸਦ ਮੈਂਬਰਾਂ ਵੱਲੋਂ ਮੰਗ ਕਰਨ &rsquoਤੇ ਸੀ ਬੀ ਆਈ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੀ ਬੀ ਆਈ ਜਾਂਚ ਸ਼ੁਰੂ ਹੋਣ &rsquoਤੇ ਨਾ ਸਿਰਫ਼ &lsquoਆਪ&rsquo ਆਗੂ ਸਗੋਂ ਪ੍ਰਸ਼ਾਸਨਿਕ ਅਧਿਕਾਰੀ ਤੇ ਹੋਰ ਵੀ ਇਸ ਕੇਸ ਵਿੱਚ ਸ਼ਿਕੰਜੇ ਹੇਠ ਆਉਣਗੇ, ਜਿਨ੍ਹਾਂ ਨੇ ਸਮਾਂ ਰਹਿੰਦਿਆਂ ਕਾਰਵਾਈ ਨਹੀਂ ਕੀਤੀ। ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਪਰਿਵਾਰ ਵੱਲੋਂ ਕੀਤੀ ਗਈ ਅਪੀਲ ਦੇ ਬਾਵਜੂਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸੀ ਬੀ ਆਈ ਜਾਂਚ ਸਬੰਧੀ ਮੰਗ ਵਾਲੇ ਪੱਤਰ &rsquoਤੇ ਦਸਤਖ਼ਤ ਨਹੀਂ ਕੀਤੇ ਗਏ। ਉਨ੍ਹਾਂ ਦੋਸ਼ ਲਾਇਆ ਕਿ ਇਸ ਮਾਮਲੇ ਵਿੱਚ ਕਾਂਗਰਸ ਦਾ ਦੋਗਲਾ ਚਿਹਰਾ ਲੋਕਾਂ ਸਾਹਮਣੇ ਆ ਗਿਆ ਹੈ।