ਡਾ. ਨਵਜੋਤ ਕੌਰ ਸਿੱਧੂ ਵੱਲੋਂ ‘ਭਾਰਤੀ ਰਾਸ਼ਟਰਵਾਦੀ ਪਾਰਟੀ’ ਦਾ ਐਲਾਨ

ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਹਲਚਲ ਵੇਖਣ ਨੂੰ ਮਿਲੀ, ਜਦੋਂ ਸਾਬਕਾ ਕ੍ਰਿਕਟਰ ਅਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਆਪਣੀ ਨਵੀਂ ਸਿਆਸੀ ਪਾਰਟੀ &lsquoਭਾਰਤੀ ਰਾਸ਼ਟਰਵਾਦੀ ਪਾਰਟੀ&rsquo ਬਣਾਉਣ ਦਾ ਐਲਾਨ ਕਰ ਦਿੱਤਾ। 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲਏ ਗਏ ਇਸ ਫੈਸਲੇ ਨੇ ਸੂਬੇ ਦੇ ਸਿਆਸੀ ਸਮੀਕਰਨਾਂ ਨੂੰ ਗੁੰਝਲਦਾਰ ਬਣਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇਹ ਐਲਾਨ ਡਾ. ਸਿੱਧੂ ਦੇ ਕਾਂਗਰਸ ਵਿੱਚੋਂ ਨਿਸ਼ਕਾਸਨ ਦੇ ਮਹਿਜ਼ ਦੋ ਮਹੀਨੇ ਬਾਅਦ ਆਇਆ ਹੈ। ਉਨ੍ਹਾਂ ਨੇ ਰਾਹੁਲ ਗਾਂਧੀ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਅਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ 'ਤੇ ਤਿੱਖੇ ਹਮਲੇ ਕੀਤੇ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਵਿੱਚੋਂ ਬਾਹਰ ਕਰ ਦਿੱਤਾ ਗਿਆ ਸੀ।
ਡਾ. ਸਿੱਧੂ ਨੇ ਸੋਸ਼ਲ ਮੀਡੀਆ &rsquoਤੇ ਇਸ ਫੈਸਲੇ ਨੂੰ &lsquoਰੱਬੀ ਫੁਰਮਾਨ&rsquo ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਦੀ ਗੁਆਚੀ ਹੋਈ ਸ਼ਾਨ ਬਹਾਲ ਕਰਕੇ ਇਸ ਨੂੰ ਮੁੜ &lsquoਸੁਨਹਿਰੀ ਰਾਜ&rsquo (Golden Punjab) ਬਣਾਉਣ ਲਈ ਕੰਮ ਕਰੇਗੀ।