ਚੋਣ ਮਨੋਰਥ ਪੱਤਰ ਲਾਗੂ ਕਰਨ ’ਚ ਪੰਜਾਬ ਸਰਕਾਰ ਨੇ ਬਾਜ਼ੀ ਮਾਰੀ: ਮੁੱਖ ਮੰਤਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਰਵਾਇਤੀ ਪਾਰਟੀਆਂ ਦੀਆਂ ਵੰਡਪਾਊ ਨੀਤੀਆਂ ਕਾਰਨ ਸੂਬਾ ਵਿਕਾਸ ਦੀ ਗਤੀ ਵਿੱਚ ਪਛੜ ਗਿਆ ਹੈ। &lsquoਆਪ&rsquo ਨੇ ਚਾਰ ਸਾਲਾਂ ਵਿੱਚ ਸੂਬੇ ਦਾ ਸੰਪੂਰਨ ਵਿਕਾਸ ਯਕੀਨੀ ਬਣਾਇਆ ਹੈ। ਪੰਜਾਬ ਦੀ &lsquoਆਪ&rsquo ਸਰਕਾਰ ਦੇਸ਼ ਦੀ ਅਜਿਹੀ ਪਹਿਲੀ ਸਰਕਾਰ ਹੈ, ਜਿਸ ਨੇ ਚੋਣ ਮਨੋਰਥ ਪੱਤਰ ਨੂੰ ਲਾਗੂ ਕੀਤਾ ਹੈ। ਉਨ੍ਹਾਂ ਜ਼ਿਲ੍ਹੇ ਅੰਦਰ 516 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਦੇ ਨੀਂਹ ਪੱਥਰ ਰੱਖੇ। ਇਨ੍ਹਾਂ ਵਿੱਚ ਸ਼ਾਮ ਚੌਰਾਸੀ &rsquoਚ 30 ਬਿਸਤਰਿਆਂ ਵਾਲੇ ਕਮਿਊਨਿਟੀ ਹੈਲਥ ਸੈਂਟਰ ਅਤੇ 99 ਕਰੋੜ ਰੁਪਏ ਦੀ ਲਾਗਤ ਵਾਲੇ ਬਲਾਚੌਰ-ਗੜ੍ਹਸ਼ੰਕਰ-ਹੁਸ਼ਿਆਰਪੁਰ-ਦਸੂਆ ਸੜਕ ਪ੍ਰਾਜੈਕਟ ਦਾ ਨੀਂਹ ਪੱਥਰ ਸ਼ਾਮਲ ਹਨ। ਇਸ ਦੌਰਾਨ ਉਨ੍ਹਾਂ ਐਨਾਨ ਕੀਤਾ ਕਿ ਹੁਸ਼ਿਆਰਪੁਰ ਵਿੱਚ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਬਣਾਇਆ ਜਾਵੇਗਾ। ਇਸ ਦਾ ਕੰਮ ਦੋ ਸਾਲਾਂ ਵਿੱਚ ਪੂਰਾ ਕੀਤਾ ਜਾਵੇਗਾ। ਇੱਥੇ ਸਾਲਾਨਾ 100 ਐੱਮ ਬੀ ਬੀ ਐੱਸ ਡਾਕਟਰਾਂ ਨੂੰ ਸਿਖਲਾਈ ਦੇਣ ਦੇ ਨਾਲ ਹੀ ਓ ਪੀ ਡੀ, ਐੱਮ ਆਰ ਆਈ, ਸੀ ਟੀ ਸਕੈਨ ਅਤੇ ਵਿਸ਼ੇਸ਼ ਵਿਭਾਗਾਂ ਸਣੇ ਉੱਨਤ ਸਹੂਲਤਾਂ ਨਾਲ ਲੈਸ 300 ਬਿਸਤਰਿਆਂ ਵਾਲਾ ਹਸਪਤਾਲ ਵੀ ਬਣਾਇਆ ਜਾਵੇਗਾ।
ਸ੍ਰੀ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਆਪਣੇ ਕਾਰਜਕਾਲ ਦੌਰਾਨ ਕਦੇ ਵੀ ਚੰਡੀਗੜ੍ਹ ਵਿੱਚ ਮੁੱਖ ਮੰਤਰੀਆਂ ਲਈ ਬਣੇ ਸਰਕਾਰੀ ਨਿਵਾਸਾਂ ਵਿੱਚ ਨਹੀਂ ਰਹੇ, ਸਗੋਂ ਚੰਡੀਗੜ੍ਹ ਵਿੱਚ ਬਣਾਏ ਆਪਣੇ ਮਹਿਲ ਵਾਲੇ ਘਰਾਂ ਵਿੱਚ ਰਹਿੰਦੇ ਸਨ।