ਤਨਖਾਹ ਲਾਉਣ ਨੂੰ ‘ਸਾਜ਼ਿਸ਼’ ਦੱਸਣ ’ਤੇ ਸਾਬਕਾ ਜਥੇਦਾਰ ਵੱਲੋਂ ਸੁਖਬੀਰ ਬਾਦਲ ਨੂੰ ਚੁਣੋਤੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਤੋਂ ਕੀਤੇ ਗਏ ਫੈਸਲੇ ਨੂੰ ਸਾਜਿਸ਼ ਆਖੇ ਜਾਣ &rsquoਤੇ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਉਹ(ਬਾਦਲ) ਇਹ ਗੱਲ ਸ੍ਰੀ ਅਕਾਲ ਤਖ਼ਤ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਅਤੇ ਪੰਜ ਪਿਆਰਿਆਂ ਦੀ ਹਾਜ਼ਰੀ ਵਿੱਚ ਆ ਕੇ ਕਹਿਣ ਅਤੇ ਸੰਗਤ ਦੇ ਸਾਹਮਣੇ ਸਾਬਤ ਕਰ ਦੇਣ ਤਾਂ ਉਹ ਹਰ ਤਰ੍ਹਾਂ ਦੀ ਸਜ਼ਾ ਵਾਸਤੇ ਤਿਆਰ ਹਨ।
ਗਿਆਨੀ ਰਘਬੀਰ ਸਿੰਘ ਨੇ ਇਹ ਪ੍ਰਤੀਕਰਮ ਇੱਕ ਵੀਡੀਓ ਸੁਨੇਹੇ ਰਾਹੀ ਜਾਰੀ ਕੀਤਾ। ਹਾਲ ਹੀ ਵਿੱਚ ਸੁਖਬੀਰ ਸਿੰਘ ਬਾਦਲ ਵੱਲੋਂ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਨੂੰ ਇੱਕ ਸਾਜ਼ਿਸ਼ ਤਹਿਤ ਸ੍ਰੀ ਅਕਾਲ ਤਖ਼ਤ ਤੋਂ ਤਨਖਾਹ ਲਾਈ ਗਈ ਸੀ। ਇਸ ਸਬੰਧੀ ਲਾਏ ਗਏ ਦੋਸ਼ਾਂ &rsquoਤੇ ਪ੍ਰਤੀਕਰਮ ਦਿੰਦਿਆਂ ਸਾਬਕਾ ਜਥੇਦਾਰ ਨੇ ਆਖਿਆ ਕਿ ਦੋ ਦਸੰਬਰ 2024 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਅਤੇ ਸੰਗਤ ਦੀ ਹਾਜ਼ਰੀ ਵਿੱਚ ਪੰਜ ਸਿੰਘ ਸਾਹਿਬਾਨ ਵੱਲੋਂ ਲਾਈ ਗਈ ਤਨਖਾਹ ਨੂੰ ਸਾਜਿਸ਼ ਕਰਾਰ ਦੇਣਾ ਸ੍ਰੀ ਅਕਾਲ ਤਖ਼ਤ ਦੀਆ ਪਰੰਪਰਾਵਾਂ ਅਤੇ ਮਰਿਆਦਾ ਦੀ ਘੋਰ ਉਲੰਘਣਾ ਹੈ।