ਵਿਰੋਧੀ ਧਿਰਾਂ ਨੇ ਪੰਜਾਬ ਸਿਰ ਵਧ ਰਹੇ ਕਰਜ਼ੇ ਕਾਰਨ ਸਰਕਾਰ ਘੇਰੀ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ &rsquoਤੇ ਵਧਦੇ ਜਾ ਰਹੇ ਕਰਜ਼ੇ ਕਾਰਨ ਸ਼ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਵੱਲੋਂ ਪੰਜਾਬ ਸਰਕਾਰ ਦੀ ਘੇਰਾਬੰਦੀ ਕੀਤੀ ਜਾ ਰਹੀ ਹੈ ਪਰ &lsquoਆਪ&rsquo ਸਰਕਾਰ ਵੱਲੋਂ ਕਰਜ਼ਾ ਲੈਣ ਦਾ ਦਸਤੂਰ ਜਾਰੀ ਹੈ। ਹੁਣ &lsquoਆਪ&rsquo ਸਰਕਾਰ ਨੇ 1500 ਕਰੋੜ ਰੁਪਏ ਦਾ ਹੋਰ ਕਰਜ਼ਾ ਲਿਆ ਹੈ।
ਸ਼ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ &lsquoਆਪ&rsquo ਨੇ 1500 ਕਰੋੜ ਰੁਪਏ ਦਾ ਨਵਾਂ ਕਰਜ਼ਾ ਚੁੱਕ ਕੇ ਪੰਜਾਬ ਸਿਰ ਚੜ੍ਹੇ ਕਰਜ਼ੇ ਦੀ ਪੰਡ ਨੂੰ ਹੋਰ ਭਾਰਾ ਕਰ ਦਿੱਤਾ ਹੈ। ਪੰਜਾਬ ਸਰਕਾਰ 1500 ਕਰੋੜ ਰੁਪਏ ਦੀ ਵਰਤੋਂ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਕਰਨੀ ਚਾਹੀਦੀ ਹੈ, ਜਿਨ੍ਹਾਂ ਦੀਆਂ ਫਸਲਾਂ ਦਾ ਬੇਮੌਸਮੇ ਮੀਂਹ ਤੇ ਗੜੇਮਾਰੀ ਕਰਕੇ ਨੁਕਸਾਨ ਹੋਇਆ ਹੈ। &lsquoਆਪ&rsquo ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪਿਛਲੇ ਦਿਨੀਂ ਗੁਜਰਾਤ ਵਿਖੇ ਰੈਲੀ ਦੌਰਾਨ ਪੰਜਾਬ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਸੀ। ਹੁਣ ਸੂਬਾ ਸਰਕਾਰ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦੇਵੇ। &lsquoਆਪ&rsquo ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨੂੰ ਵਾਅਦਾ ਕੀਤਾ ਸੀ ਕਿ ਉਹ ਪੰਜਾਬ ਨੂੰ ਪੈਰਾਂ ਸਿਰ ਕਰਨ ਲਈ ਨਵਾਂ ਕਰਜ਼ਾ ਨਹੀਂ ਲਏਗੀ, ਬਲਕਿ ਪੁਰਾਣੇ ਕਰਜ਼ੇ ਨੂੰ ਉਤਾਰੇਗੀ ਪਰ &lsquoਆਪ&rsquo ਸਰਕਾਰ ਵੇਲੇ ਪੰਜਾਬ ਦਾ ਕਰਜ਼ਾ ਚਾਰ ਲੱਖ ਕਰੋੜ ਰੁਪਏ ਤੋਂ ਟੱਪ ਗਿਆ ਹੈ, ਜੋ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿੱਚ ਬੇਮੌਸਮੇ ਮੀਂਹ ਤੇ ਗੜੇਮਾਰੀ ਕਰਕੇ ਪੰਜਾਬ ਦੇ ਕਿਸਾਨਾਂ ਦੀਆਂ ਫ਼ਸਲਾਂ ਦਾ ਵਧੇਰੇ ਨੁਕਸਾਨ ਹੋਇਆ ਹੈ। ਇਸ ਲਈ ਪਹਿਲਾਂ ਕਿਸਾਨਾਂ ਦੀਆਂ ਫ਼ਸਲਾਂ ਦੇ ਖਰਾਬੇ ਲਈ ਗਿਰਦਾਵਰੀ ਕਰਵਾ ਕੇ ਬਣਦਾ ਮੁਆਵਜ਼ਾ ਦਿੱਤਾ ਜਾਵੇ।