ਭਾਰਤੀ ਰਾਸ਼ਟਰਵਾਦੀ ਪਾਰਟੀ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ’ਤੇ ਲੜੇਗੀ ਚੋਣ : ਡਾ. ਨਵਜੋਤ ਕੌਰ ਸਿੱਧੂ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਵੱਲੋਂ ਲੰਘੇ ਦਿਨੀਂ &rsquoਭਾਰਤੀ ਰਾਸ਼ਟਰਵਾਦੀ ਪਾਰਟੀ&rsquo ਦਾ ਗਠਨ ਕੀਤਾ ਗਿਆ। ਅੱਜ ਚੰਡੀਗੜ੍ਹ &rsquoਚ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਡਾ. ਨਵਜੋਤ ਕੌਰ ਸਿੱਧੂ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਸਾਡੀ ਭਾਰਤੀ ਰਾਸ਼ਟਰਵਾਦੀ ਪਾਰਟੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ 117 ਸੀਟਾਂ &rsquoਤੇ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦਾ ਮੁੱਖ ਮੁੱਦਾਕਿਸਾਨੀ &rsquoਤੇ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਅਫ਼ੀਮ ਦੀ ਖੇਤੀ ਵੀ ਕਰਨ ਦਿੱਤੀ ਜਾਣੀ ਚਾਹੀਦੀ ਅਤੇ ਸਰਕਾਰੀ ਦੇਖ-ਰੇਖ ਵਿਚ ਅਫ਼ੀਮ ਦੀ ਖੇਤੀ ਹੋਣੀ ਚਾਹੀਦੀ ਹੈ।
ਡਾ. ਸਿੱਧੂ ਨੇ ਕਿਹਾ ਕਿ ਅਸੀਂ ਪੰਜਾਬ ਨੂੰ ਉਸ ਦੀ ਗੁਆਚੀ ਸ਼ਾਨ, ਸੋਨੇ ਦੀ ਚਿੜੀ ਹੋਣ ਦਾ ਮਾਣ ਵਾਪਸ ਦਿਵਾਉਣ ਲਈ ਕੰਮ ਕਰਾਂਗੇ । ਇਹ ਇਕ ਅਜਿਹਾ ਸੂਬਾ ਹੋਵੇਗਾ, ਜਿੱਥੇ ਲੋਕ ਪਿਆਰ ਨਾਲ ਅਤੇ ਰਲ ਮਿਲ ਕੇ ਰਹਿਣ । ਨਿਆਂ ਸੁਤੰਤਰਤਾ ਦੇ ਅਧਿਕਾਰ ਅਤੇ ਆਜ਼ਾਦੀ ਦੀ ਸ਼ਕਤੀ ਨੂੰ ਪਛਾਣਾਂਗੇ। ਜਿੱਥੇ ਲੋਕ ਬਿਨਾਂ ਕਿਸੇ ਬਾਹਰੀ ਦਖ਼ਲ ਦੇ, ਨਿਸ਼ਕਾਮ ਸੇਵਾ ਅਤੇ ਅਧਿਆਤਮਕ ਵਿਕਾਸ ਦੇ ਉਦੇਸ਼ ਨਾਲ ਕੰਮ ਕਰਦੇ ਹੋਏ ਆਪਣੇ ਉਦੇਸ਼ ਨੂੰ ਦ੍ਰਿਸ਼ਟੀਕੋਣ ਦੇਣਗੇ, ਇਹ ਪੰਜਾਬ ਦੇ ਲੋਕਾਂ ਦੀ ਲੋਕਾਂ ਲਈ ਅਤੇ ਲੋਕਾਂ ਵੱਲੋਂ ਚਲਾਈ ਜਾਣ ਵਾਲੀ ਸਰਕਾਰ ਹੋਵੇਗੀ। ਡਾ.ਸਿੱਧੂ ਨੇ ਕਿਹਾ ਕਿ ਅਸੀਂ ਇਕ ਨਵਾਂ ਬਦਲ ਤਿਆਰ ਕਰਨ &rsquoਤੇ ਕੰਮ ਕਰ ਰਹੇ ਹਾਂ। ਅਸੀਂ ਆਪਣਾ ਜੀਵਨ ਆਪਣੇ ਦੇਸ਼ ਨੂੰ ਸਮਰਪਿਤ ਕਰਨਾ ਚਾਹੁੰਦੇ ਹਾਂ। ਲੋਕਾਂ ਨੂੰ ਉਹ ਸਭ ਦੇਣਾ ਚਾਹੁੰਦੇ ਹਾਂ, ਜਿਸ ਦੇ ਉਹ ਸੱਚਮੁੱਚ ਹੱਕਦਾਰ ਹਨ।
ਇਸ ਮੌਕੇ ਡਾ. ਨਵਜੋਤ ਕੌਰ ਸਿੱਧੂ ਵੱਲੋਂ ਵਿਰੋਧੀਆਂ &rsquoਤੇ ਵੀ ਨਿਸ਼ਾਨੇ ਸਾਧੇ ਗਏ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅੰਦਰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸੀਟਾਂ ਤੋਂ ਟਿਕਟ ਵਿਕ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਕਈ ਕਾਂਗਰਸੀ ਆਗੂਆਂ ਦੀ ਫਾਈਲਾਂ ਮੇਰੇ ਹਨ ਜਿਨ੍ਹਾਂ ਦਾ ਖੁਲਾਸਾ ਮੈਂ ਸਮਾਂ ਆਉਣ &rsquoਤੇ ਕਰਾਂਗੀ। ਰਾਜਾ ਵੜਿੰਗ ਸਬੰਧੀ ਬੋਲਦੇ ਹੋਏ ਕਿਹਾ ਕਿ ਉਸ ਦੀ ਵੀ ਫਾਈਲ ਮੇਰੇ ਕੋਲ ਹੈ।