ਸੀਜ਼ਫਾਇਰ ਦੇ ਐਲਾਨ ਮਗਰੋਂ ਡਿੱਗੀਆਂ ਕੱਚੇ ਤੇਲ ਦੀਆਂ ਕੀਮਤਾਂ

ਅਮਰੀਕਾ ਅਤੇ ਈਰਾਨ ਦੇ ਦੋ ਹਫ਼ਤਿਆਂ ਦੀ ਜੰਗਬੰਦੀ &lsquoਤੇ ਸਹਿਮਤ ਹੋਣ ਤੋਂ ਬਾਅਦ ਗਲੋਬਲ ਆਇਲ ਮਾਰਕੀਟ ਵਿਚ ਵੱਡੀ ਗਿਰਾਵਟ ਦੇਖਣ ਨੂੰ ਮਿਲੀ ਹੈ। ਇਸ ਸਮਝੌਤੇ ਤਹਿਤ ਹੋਰਮੁਜ਼ ਜਲਡਮਰੂ ਨੂੰ ਮੁੜ ਖੋਲ੍ਹਣ ਦੀ ਉਮੀਦ ਹੈ, ਜਿਸ ਨਾਲ ਸਪਲਾਈ ਵਿੱਚ ਰੁਕਾਵਟਾਂ ਨੂੰ ਘੱਟ ਕਰਨ ਦੀਆਂ ਉਮੀਦਾਂ ਵਧੀਆਂ ਹਨ। ਇਸ ਉਮੀਦ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਡਿੱਗ ਕੇ 97 ਡਾਲਰ ਪ੍ਰਤੀ ਬੈਰਲ ਹੇਠਾਂ ਆ ਗਈਆਂ ਹਨ। ਇਸ ਐਲਾਨ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਗਿਰਾਵਟ ਆਈ। ਵੈਸਟ ਟੈਕਸਾਸ ਇੰਟਰਮੀਡੀਏਟ ਵਜੋਂ ਜਾਣੇ ਜਾਂਦੇ ਅਮਰੀਕੀ ਕੱਚੇ ਤੇਲ ਦੀ ਕੀਮਤ 17% ਡਿੱਗ ਕੇ 97 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਆ ਗਈ। ਇਸ ਦੌਰਾਨ ਬ੍ਰੈਂਟ ਕਰੂਡ ਦੀਆਂ ਕੀਮਤਾਂ ਵੀ ਡਿੱਗ ਗਈਆਂ, ਜੋ ਲਗਭਗ 94 ਡਾਲਰ ਪ੍ਰਤੀ ਬੈਰਲ &lsquoਤੇ ਬੰਦ ਹੋਈਆਂ। ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਕਚੀ ਮੁਤਾਬਕ ਪਾਕਿਸਤਾਨ ਵੱਲੋਂ ਪੇਸ਼ ਕੀਤੀ ਗਈ ਜੰਗਬੰਦੀ ਯੋਜਨਾ ਨੂੰ ਸਵੀਕਾਰ ਕਰ ਲਿਆ ਗਿਆ ਹੈ।