ਅਮਰੀਕਾ-ਈਰਾਨ ਵਿਚਕਾਰ ਟੁੱਟਿਆ ਸੀਜ਼ਫਾਇਰ, ਇਜ਼ਰਾਇਲ ਵੱਲੋਂ ਲਿਬਨਾਨ ‘ਚ ਹਮਲੇ ਮਗਰੋਂ ਈਰਾਨ ਨੇ ਬੰਦ ਕੀਤਾ ਹੋਰਮੁਜ਼

ਅਮਰੀਕਾ ਤੇ ਈਰਾਨ ਵਿਚਕਾਰ ਹੋਇਆ ਸੀਜ਼ਫਾਇਰ ਟੁੱਟ ਗਿਆ ਹੈ। ਸੀਜ਼ਫਾਇਰ ਤੋਂ ਬਾਅਦ ਵਿਵਾਦ ਹੋਰ ਵਧ ਗਿਆ ਹੈ। ਇਰਾਨ ਨੇ ਲਿਬਨਾਨ &rsquoਤੇ ਇਜ਼ਰਾਈਲ ਵੱਲੋਂ ਲਗਾਤਾਰ ਕੀਤੇ ਜਾ ਰਹੇ ਹਮਲਿਆਂ ਦੇ ਵਿਰੋਧ ਵਿੱਚ ਹੋਰਮੁਜ਼ ਜਲ ਮਾਰਗ ਨੂੰ ਪੂਰੀ ਤਰ੍ਹਾਂ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਰਾਨ ਨੇ ਇਹ ਕਦਮ ਇਜ਼ਰਾਈਲੀ ਫੌਜੀ ਕਾਰਵਾਈਆਂ ਦਾ ਜਵਾਬ ਦੇਣ ਅਤੇ ਖੇਤਰੀ ਦਬਾਅ ਬਣਾਉਣ ਲਈ ਚੁੱਕਿਆ ਹੈ। ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਕਿਹਾ ਕਿ ਅਮਰੀਕਾ ਨੂੰ ਤੈਅ ਕਰਨਾ ਹੋਵੇਗਾ ਕਿ ਉਹ ਸੀਜ਼ਫਾਇਰ ਲਾਗੂ ਕਰਦਾ ਹੈ ਜਾਂ ਇਜ਼ਰਾਈਲ ਜ਼ਰੀਏ ਜੰਗ ਜਾਰੀ ਰੱਖਦਾ ਹੈ ਕਿਉਂਕਿ ਦੋਵੇਂ ਇਕੱਠੇ ਨਹੀਂ ਚੱਲ ਸਕਦੇ।
ਦੱਸ ਦੇਈਏ ਕਿ ਸਮੁੰਦਰੀ ਰਸਤੇ ਦੇ ਬੰਦ ਹੋਣ ਨਾਲ ਦੁਨੀਆ ਭਰ ਦੇ ਤੇਲ ਸਪਲਾਈ ਅਤੇ ਸਮੁੰਦਰੀ ਵਪਾਰ &rsquoਤੇ ਬਹੁਤ ਗੰਭੀਰ ਅਸਰ ਪੈਣ ਦੀ ਸੰਭਾਵਨਾ ਹੈ ਕਿਉਂਕਿ ਦੁਨੀਆ ਦੇ ਤੇਲ ਵਪਾਰ ਦਾ ਇੱਕ ਬਹੁਤ ਵੱਡਾ ਹਿੱਸਾ ਇਸੇ ਰਸਤੇ ਰਾਹੀਂ ਗੁਜ਼ਰਦਾ ਹੈ। ਨਾਲ ਹੀ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਇਹ ਵੀ ਬਿਆਨ ਦਿੱਤਾ ਹੈ ਕਿ ਇਰਾਨ ਨਾਲ ਹੋਏ ਦੋ ਹਫ਼ਤਿਆਂ ਦੇ ਜੰਗਬੰਦੀ ਸਮਝੌਤੇ ਵਿੱਚ ਲਿਬਨਾਨ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ। ਟਰੰਪ ਦੇ ਇਸ ਬਿਆਨ ਨੇ ਸਪਸ਼ਟ ਕਰ ਦਿੱਤਾ ਹੈ ਕਿ ਇਰਾਨ ਨਾਲ ਸ਼ਾਂਤੀ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਲਿਬਨਾਨ ਵਿੱਚ ਹਾਲਾਤ ਹਾਲੇ ਵੀ ਤਣਾਅਪੂਰਨ ਬਣੇ ਰਹਿਣਗੇ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂਟਰੰਪ ਨੇ ਦੁਨੀਆ ਭਰ ਦੇ ਦੇਸ਼ਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜਿਹੜਾ ਵੀ ਦੇਸ਼ ਇਰਾਨ ਨੂੰ ਹਥਿਆਰਾਂ ਦੀ ਸਪਲਾਈ ਕਰੇਗਾ, ਅਮਰੀਕਾ ਉਸ &lsquoਤੇ ਤੁਰੰਤ ਪ੍ਰਭਾਵ ਨਾਲ 50 ਫੀਸਦੀ ਟੈਰਿਫ ਲਗਾ ਦੇਵੇਗਾ। ਟਰੰਪ ਨੇ ਸਪੱਸ਼ਟ ਕੀਤਾ ਹੈ ਕਿ ਇਹ ਫੈਸਲਾ ਬਿਨਾਂ ਕਿਸੇ ਦੇਰੀ ਦੇ ਲਾਗੂ ਕੀਤਾ ਜਾਵੇਗਾ ਅਤੇ ਇਸ ਮਾਮਲੇ ਵਿੱਚ ਕਿਸੇ ਵੀ ਦੇਸ਼ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਰਿਆਇਤ ਜਾਂ ਛੋਟ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦਾ ਮੰਨਣਾ ਹੈ ਕਿ ਇਰਾਨ ਦੀ ਫੌਜੀ ਤਾਕਤ ਨੂੰ ਰੋਕਣ ਲਈ ਉਨ੍ਹਾਂ ਦੇ ਸਹਿਯੋਗੀਆਂ &lsquoਤੇ ਆਰਥਿਕ ਦਬਾਅ ਬਣਾਉਣਾ ਬਹੁਤ ਜ਼ਰੂਰੀ ਹੈ।