ਅਮਰੀਕਾ ਨੇ ਜੰਗਬੰਦੀ ਦੀਆਂ ਤਿੰਨ ਸ਼ਰਤਾਂ ’ਤੇ ਅਮਲ ਨਹੀਂ ਕੀਤਾ: ਇਰਾਨ

ਇਰਾਨ ਨੇ ਅਮਰੀਕਾ &rsquoਤੇ ਜੰਗਬੰਦੀ ਦੀਆਂ ਤਿੰਨ ਮੁੱਖ ਸ਼ਰਤਾਂ ਦੀ ਉਲੰਘਣਾ ਕਰਨ ਦਾ ਗੰਭੀਰ ਦੋਸ਼ ਲਗਾਇਆ ਹੈ। ਇਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਾਕਿਰ ਗਾਲੀਬਾਫ ਨੇ ਕਿਹਾ ਹੈ ਕਿ ਅਮਰੀਕਾ ਨੇ 10-ਨੁਕਾਤੀ ਪ੍ਰਸਤਾਵ ਦੀਆਂ ਬੁਨਿਆਦੀ ਸ਼ਰਤਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਇਰਾਨ ਨੇ ਸਾਫ਼ ਲਫ਼ਜ਼ਾਂ ਵਿੱਚ ਕਿਹਾ ਹੈ ਕਿ ਜਿਸ ਬੁਨਿਆਦ &rsquoਤੇ ਗੱਲਬਾਤ ਸ਼ੁਰੂ ਹੋਣੀ ਸੀ, ਉਹ ਹੁਣ ਖ਼ਤਮ ਹੋ ਚੁੱਕੀ ਹੈ, ਜਿਸ ਕਾਰਨ ਅੱਗੇ ਦੀ ਗੱਲਬਾਤ ਜਾਂ ਜੰਗਬੰਦੀ ਦੀ ਹੁਣ ਕੋਈ ਤੁਕ ਨਹੀਂ ਰਹਿ ਜਾਂਦੀ।
ਇਸ ਦੇ ਉਲਟ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜਦੋਂ ਤੱਕ ਇਰਾਨ ਨਾਲ ਹੋਇਆ ਸਮਝੌਤਾ ਪੂਰੀ ਤਰ੍ਹਾਂ ਅਮਲ ਵਿੱਚ ਨਹੀਂ ਆਉਂਦਾ, ਉਦੋਂ ਤੱਕ ਅਮਰੀਕੀ ਫੌਜ ਇਰਾਨ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਤਾਇਨਾਤ ਰਹੇਗੀ। ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਟਰੂਥ ਸੋਸ਼ਲ' 'ਤੇ ਲਿਖਿਆ ਕਿ ਅਮਰੀਕਾ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਸ ਮਾਮਲੇ &rsquoਤੇ ਨਜ਼ਰ ਰੱਖ ਰਿਹਾ ਹੈ।