ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਪੰਜਾਬ ਸਰਕਾਰ ਵੱਲੋਂ 500 ਕਰੋੜ ਦਾ ਪ੍ਰਾਜੈਕਟ ਤਿਆਰ

ਸਵਾਂ ਨਦੀ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਨੱਥ ਪਾਉਣ ਲਈ ਪੰਜਾਬ ਦੇ ਸਿੰਚਾਈ ਵਿਭਾਗ ਨੇ ਸਵਾਂ ਪੁਲ ਤੱਕ ਨਦੀ ਦੇ 20 ਕਿਲੋਮੀਟਰ ਹਿੱਸੇ ਨੂੰ ਚੈਨਲਾਈਜ਼ (ਨਹਿਰ ਵਾਂਗ ਪੱਕਾ) ਕਰਨ ਲਈ 500 ਕਰੋੜ ਰੁਪਏ ਦਾ ਪ੍ਰਾਜੈਕਟ ਤਿਆਰ ਕੀਤਾ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ 'ਟ੍ਰਿਬਿਊਨ ਸਮੂਹ' ਨੂੰ ਦੱਸਿਆ ਕਿ ਇਸ ਪ੍ਰਾਜੈਕਟ ਦੇ ਤਹਿਤ ਨਦੀ ਨੂੰ ਦੋਵਾਂ ਪਾਸਿਆਂ ਤੋਂ ਚੈਨਲਾਈਜ਼ ਕੀਤਾ ਜਾਵੇਗਾ ਅਤੇ ਡੈਮ ਬਣਾ ਕੇ ਪਾਣੀ ਸਟੋਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਵੱਡੇ ਪੱਧਰ 'ਤੇ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ 'ਤੇ ਰੋਕ ਲੱਗੇਗੀ।