ਮੋਗਾ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਮੋਗਾ ਸ਼ਹਿਰ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਤਿੰਨ ਪ੍ਰਮੁੱਖ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਸਥਾਨਕ ਪ੍ਰਸ਼ਾਸਨ ਅਤੇ ਪੁਲੀਸ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਵਿਦਿਆਰਥੀਆਂ ਅਤੇ ਸਟਾਫ ਨੂੰ ਸਕੂਲਾਂ ਵਿੱਚੋਂ ਬਾਹਰ ਕੱਢਿਆ। ਨਿੱਜੀ ਸਕੂਲਾਂ ਨੂੰ ਮਿਲੀ ਇੱਕ ਗੁਮਨਾਮ ਈਮੇਲ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਸਕੂਲ ਦੀਆਂ ਇਮਾਰਤਾਂ ਵਿੱਚ ਵਿਸਫੋਟਕ ਰੱਖੇ ਗਏ ਹਨ ਅਤੇ ਉਨ੍ਹਾਂ ਨੂੰ ਉਡਾ ਦਿੱਤਾ ਜਾਵੇਗਾ।

ਈਮੇਲ ਮਿਲਦੇ ਹੀ ਸਕੂਲ ਪ੍ਰਬੰਧਕਾਂ ਨੇ ਪੁਲੀਸ ਨੂੰ ਸੂਚਿਤ ਕੀਤਾ। ਸੁਰੱਖਿਆ ਨਿਯਮਾਂ ਦੀ ਪਾਲਣਾ ਕਰਦੇ ਹੋਏ, ਸਕੂਲਾਂ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ ਅਤੇ ਮਾਪਿਆਂ ਨੂੰ ਅੱਧ ਵਿਚਕਾਰ ਹੀ ਆਪਣੇ ਬੱਚਿਆਂ ਨੂੰ ਲੈ ਜਾਣ ਲਈ ਕਿਹਾ ਗਿਆ। ਭਾਰੀ ਪੁਲੀਸ ਫੋਰਸ, ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਐਡ ਦੇ ਨਾਲ ਮੌਕੇ 'ਤੇ ਪਹੁੰਚ ਗਈ ਅਤੇ ਇਮਾਰਤਾਂ ਦੀ ਜਾਂਚ ਲਈ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ।