ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਤੁਰੰਤ ਖੋਲ੍ਹਣ ਸਰਕਾਰਾਂ- ਐਡਵੋਕੇਟ ਧਾਮੀ

ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵੀਜ਼ਾ ਲੱਗੇ ਪਾਸਪੋਰਟ ਸੌਂਪੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਮੌਜੂਦ ਸਨ।

ਮੀਡੀਆ ਨਾਲ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਇਤਿਹਾਸਕ ਦਿਹਾੜਿਆਂ &rsquoਤੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ। ਇਸ ਵਾਰ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਇਹ ਜਥਾ ਭਲਕ ਨੂੰ 10 ਅਪਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8:00 ਵਜੇ ਰਵਾਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ 1795 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1763 ਸ਼ਰਧਾਲੂਆਂ ਨੂੰ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਵੀਜ਼ੇ ਜਾਰੀ ਕੀਤੇ ਹਨ।