ਅਟਾਰੀ-ਵਾਹਘਾ ਬਾਰਡਰ ‘ਤੇ ਰੋਕਿਆ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ

ਵਿਸਾਖੀ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਅੱਜ ਉਸ ਸਮੇਂ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਜਦੋਂ ਸੀਮਾ ਸੁਰੱਖਿਆ ਬਲ ਨੇ ਉਨ੍ਹਾਂ ਨੂੰ ਅਟਾਰੀ-ਵਾਹਗਾ ਸਰਹੱਦ &lsquoਤੇ ਰੋਕ ਲਿਆ। ਅਧਿਕਾਰੀਆਂ ਅਨੁਸਾਰ ਮੁਤਾਬਕ ਸ਼ਰਧਾਲੂਆਂ ਨੂੰ ਰੋਕਿਆ ਗਿਆ ਸੀ, ਉਨ੍ਹਾਂ ਦੇ ਨਾਮ ਅਪਰੂਵਲ ਲਿਸਟਵਿੱਚ ਨਹੀਂ ਸਨ।
ਸੀਮਾ ਸੁਰੱਖਿਆ ਬਲ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਅਪਰੂਵਲ ਮਿਲਣ ਤੱਕ ਪਾਕਿਸਤਾਨ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਰਿਪੋਰਟਾਂ ਮੁਤਾਬਕ ਭਾਰਤ ਤੋਂ ਲਗਭਗ 2,840 ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਇਆ।
ਸਿੱਖ ਸ਼ਰਧਾਲੂ ਵਿਸਾਖੀ ਮਨਾਉਣ ਅਤੇ ਪਾਕਿਸਤਾਨ ਵਿੱਚ ਗੁਰਦੁਆਰਿਆਂ ਦੇ ਦਰਸ਼ਨ ਕਰਨ ਲਈ ਪਾਕਿਸਤਾਨ ਜਾ ਰਹੇ ਹਨ। ਉਨ੍ਹਾਂ ਨੂੰ 10 ਦਿਨਾਂ ਦਾ ਵੀਜ਼ਾ ਦਿੱਤਾ ਗਿਆ ਹੈ। ਮੋਗਾ ਤੋਂ ਆਏ ਜਸਵਿੰਦਰ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਉਨ੍ਹਾਂ ਕੋਲ ਸਾਰੇ ਜ਼ਰੂਰੀ ਦਸਤਾਵੇਜ਼ ਅਤੇ ਵੀਜ਼ੇ ਹਨ। ਉਨ੍ਹਾਂ ਕਿਹਾ ਕਿ &ldquoਜਦੋਂ ਸਾਡਾ ਵੀਜ਼ਾ ਲੱਗਾ ਹੈ, ਤਾਂ ਸਾਨੂੰ ਰੋਕਣ ਦਾ ਕੋਈ ਜਾਇਜ ਕਾਰਨ ਨਹੀਂ ਹੈ। ਇਹ ਇੱਕ ਪ੍ਰਸ਼ਾਸਨਿਕ ਕਮੀ ਹੈ, ਜਿਸ ਦਾ ਖਮਿਆਜਾ ਸਾਨੂੰ ਭੁਗਤਣਾ ਪੈ ਰਿਹਾ ਹੈ।&rdquo
ਦੱਸ ਦੇਈਏ ਕਿ ਸ਼੍ਰੋਮਣੀ ਕਮੇਟੀ ਨੇ 1,795 ਵੀਜ਼ਾ ਅਰਜ਼ੀਆਂ ਜਮਾਂ ਕਰਵਾਈਆਂ, ਜਿਨ੍ਹਾਂ ਵਿੱਚੋਂ 1,763 ਨੂੰ ਵੀਜਾ ਜਾਰੀ ਕੀਤਾ ਗਿਆ। ਇਹ ਜਥਾ ਧਾਰਮਕਿਕ ਥਾਵਾਂ ਦੇ ਦਰਸ਼ਨ ਕਰਨ ਤੋਂ ਬਾਅਦ 19 ਅਪ੍ਰੈਲ ਨੂੰ ਭਾਰਤ ਪਰਤੇਗਾ। ਅਧਿਕਾਰੀਆਂ ਮੁਤਾਬਕ ਪੂਰੀ ਯਾਤਰਾ 10 ਦਿਨ ਚੱਲੇਗੀ।
ਵੱਖ-ਵੱਖ ਕਮੇਟੀਆਂ ਦੇ ਸ਼ਰਧਾਲੂ ਖਾਲਸਾ ਸਾਜਣਾ ਦਿਵਸ (ਵਿਸਾਖੀ) &lsquoਤੇ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ 409 ਸ਼ਰਧਾਲੂਆਂ, ਹਰਿਆਣਾ ਕਮੇਟੀ ਤੋਂ 255 ਅਤੇ ਸ਼੍ਰੋਮਣੀ ਕਮੇਟੀ ਤੋਂ 1,763 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ, ਜਿਸ ਨਾਲ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਕੁੱਲ ਗਿਣਤੀ 2,840 ਹੋ ਗਈ ਹੈ।