ਇਰਾਨ ਨਾਲ ਗੱਲਬਾਤ ਲਈ ਅਮਰੀਕੀ ਉਪ-ਰਾਸ਼ਟਰਪਤੀ ਜੇਡੀ ਵੈਂਸ ਪਾਕਿਸਤਾਨ ਰਵਾਨਾ

ਇਰਾਨ ਨਾਲ ਅਹਿਮ ਗੱਲਬਾਤ ਕਰਨ ਲਈ ਅਮਰੀਕੀ ਉਪ-ਰਾਸ਼ਟਰਪਤੀ ਜੇਡੀ ਵੈਂਸ ਪਾਕਿਸਤਾਨ ਲਈ ਰਵਾਨਾ ਹੋ ਗਏ ਹਨ। ਰਵਾਨਾ ਹੋਣ ਸਮੇਂ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਇਰਾਨ ਨੂੰ ਇਮਾਨਦਾਰੀ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਕੋਈ ਵੀ ਖੇਡ ਨਹੀਂ ਖੇਡਣੀ ਚਾਹੀਦੀ। ਵੈਂਸ ਨੇ ਕਿਹਾ ਕਿ ਜੇਕਰ ਤਹਿਰਾਨ ਨੇਕ ਨੀਅਤ ਨਾਲ ਗੱਲ ਕਰੇਗਾ ਤਾਂ ਅਮਰੀਕਾ ਵੀ ਖੁੱਲ੍ਹ ਕੇ ਗੱਲਬਾਤ ਕਰਨ ਲਈ ਤਿਆਰ ਹੈ ਪਰ ਜੇਕਰ ਉਸ ਨੇ ਚਲਾਕੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਅਮਰੀਕੀ ਟੀਮ ਬਹੁਤ ਸਖ਼ਤ ਰੁਖ਼ ਅਪਣਾਏਗੀ।
ਦੋਵਾਂ ਦੇਸ਼ਾਂ ਵਿਚਾਲੇ ਇਹ ਅਹਿਮ ਬੈਠਕ ਇਸਲਾਮਾਬਾਦ ਵਿੱਚ ਹੋਣ ਜਾ ਰਹੀ ਹੈ ਪਰ ਬੈਠਕ ਸ਼ੁਰੂ ਹੋਣ ਤੋਂ ਪਹਿਲਾਂ ਹੀ ਅਨਿਸ਼ਚਿਤਤਾ ਬਰਕਰਾਰ ਹੈ। ਇਸ ਦਾ ਮੁੱਖ ਕਾਰਨ ਇਹ ਹੈ ਕਿ ਇਰਾਨੀ ਵਫ਼ਦ ਅਜੇ ਤੱਕ ਪਾਕਿਸਤਾਨ ਨਹੀਂ ਪਹੁੰਚਿਆ ਹੈ। ਰਿਪੋਰਟਾਂ ਅਨੁਸਾਰ ਇਰਾਨ ਲੈਬਨਾਨ ਵਿੱਚ ਹੋ ਰਹੇ ਇਜ਼ਰਾਈਲੀ ਹਮਲਿਆਂ ਤੋਂ ਕਾਫ਼ੀ ਨਾਰਾਜ਼ ਹੈ ਅਤੇ ਇਸੇ ਕਾਰਨ ਉਸ ਨੇ ਗੱਲਬਾਤ ਨੂੰ ਲੈ ਕੇ ਸਖ਼ਤ ਰੁਖ਼ ਅਪਣਾਇਆ ਹੋਇਆ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ ਪੁਲੀਸ ਅਤੇ ਸੁਰੱਖਿਆ ਪ੍ਰਬੰਧਾਂ ਦੇ ਵਿਚਕਾਰ ਇਸ ਗੱਲ &rsquoਤੇ ਟਿਕੀਆਂ ਹਨ ਕਿ ਕੀ ਇਹ ਗੱਲਬਾਤ ਸਿਰੇ ਚੜ੍ਹੇਗੀ ਜਾਂ ਨਹੀਂ।