ਅੰਮ੍ਰਿਤਪਾਲ ਮਹਿਰੋਂ ਨੂੰ ਬਠਿੰਡਾ ਅਦਾਲਤ ਨੇ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ

ਬਠਿੰਡਾ : ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਮਾਮਲੇ &rsquoਚ ਗ੍ਰਿਫ਼ਤਾਰ ਕੀਤਾ ਗਿਆ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਬਠਿੰਡਾ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ 5 ਦਿਨ ਦੇ ਪੁਲਸ ਰਿਮਾਂਡ &rsquoਤੇ ਭੇਜ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਕਮਲ ਕੌਰ ਦੇ ਕਤਲ ਦੇ ਮਾਮਲੇ ਵਿੱਚ ਲੋੜੀਂਦੇ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਸੰਯੁਕਤ ਅਰਬ ਅਮੀਰਾਤ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਂਦਾ ਗਿਆ ਹੈ। ਬਠਿੰਡਾ ਪੁਲਸ ਦੀ ਇਕ ਐਡਵਾਂਸ ਟੀਮ ਅੰਮ੍ਰਿਤ ਪਾਲ ਸਿੰਘ ਮਹਿਰੋਂ ਨੂੰ ਦਿੱਲੀ ਤੋਂ ਬਠਿੰਡਾ ਲੈ ਕੇ ਆਈ। ਅੰਮ੍ਰਿਤਪਾਲ ਮਹਿਰੋਂ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਵਿਦੇਸ਼ ਫ਼ਰਾਰ ਹੋ ਗਿਆ ਸੀ। ਪੰਜਾਬ ਦੀ ਕਾਊਂਟਰ ਇੰਟੈਲਜੈਂਸ ਵਿੰਗ ਦੇ O6&ldquo53 ਸੈੱਲ ਰਾਹੀਂ ਉਸ ਦੀ ਗ੍ਰਿਫ਼ਿਤਾਰੀ ਹੋਈ। ਜਾਣਕਾਰੀ ਦਿੰਦੇ ਹੋਏ ਡੀ. ਜੀ. ਪੀ. ਗੌਰਵ ਯਾਦਵ (ਡੀਜੀਪੀ, ਪੰਜਾਬ) ਨੇ ਦੱਸਿਆ ਕਿ ਮੁਲਜ਼ਮ ਨੂੰ 10 ਅਪ੍ਰੈਲ ਦੀ ਸਵੇਰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ &rsquoਤੇ ਪੰਜਾਬ ਪੁਲਸ ਨੇ ਹਿਰਾਸਤ ਵਿਚ ਲਿਆ ਸੀ। ਉਹ ਲੰਬੇ ਸਮੇਂ ਤੋਂ ਫਰਾਰ ਸੀ ਅਤੇ ਮੱਧ ਪੂਰਬ ਵਿਚ ਲੁਕਿਆ ਹੋਇਆ ਸੀ।
ਪੁਲਸ ਜਾਂਚ ਮੁਤਾਬਕ 11 ਜੂਨ 2025 ਨੂੰ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਆਪਣੇ ਤਿੰਨ ਸਾਥੀਆਂ ਨਾਲ ਮਿਲ ਕੇ ਕਮਲ ਕੌਰ ਭਾਬੀ ਉਰਫ਼ ਕੰਚਨ ਕੁਮਾਰੀ ਨੂੰ ਅਗਵਾ ਕਰ ਲਿਆ ਸੀ ਅਤੇ ਫਿਰ ਉਸ ਦੀ ਕਾਰ &rsquoਚ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ।