ਪੰਜਾਬ ਸਰਕਾਰ ਫ਼ਸਲ ਬੀਮਾ ਯੋਜਨਾ ਲਾਗੂ ਕਰੇ: ਜਾਖੜ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੂਬੇ &rsquoਚ ਮੀਂਹ ਤੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਦੇ ਹਵਾਲੇ ਨਾਲ ਪੰਜਾਬ ਸਰਕਾਰ ਨੂੰ ਫ਼ਸਲ ਬੀਮਾ ਯੋਜਨਾ ਲਾਗੂ ਕਰਨ ਲਈ ਕਿਹਾ ਹੈ। ਜਾਖੜ ਨੇ ਕਿਹਾ ਕਿ ਸੂਬਾ ਸਰਕਾਰ 13 ਅਪਰੈਲ ਨੂੰ ਪੰਜਾਬ ਵਿਧਾਨ ਸਭਾ ਦੇ ਹੋ ਰਹੇ ਵਿਸ਼ੇਸ਼ ਸੈਸ਼ਨ &rsquoਚ ਕਿਸਾਨਾਂ ਲਈ ਫ਼ਸਲ ਬੀਮਾ ਯੋਜਨਾ ਲਾਗੂ ਕਰਨ ਦਾ ਐਲਾਨ ਕਰੇ। ਜਾਖੜ ਨੇ ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਚਿੱਠੀ ਲਿਖੀ ਹੈ। ਜਾਖੜ ਨੇ ਕਿਹਾ ਕਿ ਸਮੁੱਚੇ ਦੇਸ਼ &rsquoਚ ਕੇਂਦਰੀ ਫ਼ਸਲ ਬੀਮਾ ਯੋਜਨਾ ਚੱਲ ਰਹੀ ਹੈ ਅਤੇ ਪੰਜਾਬ ਇਸ ਸਕੀਮ ਤੋਂ ਵਾਂਝਾ ਹੈ ਜਿਸ ਦਾ ਖ਼ਮਿਆਜ਼ਾ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ। ਮੁੱਖ ਮੰਤਰੀ ਸਕੀਮ ਨੂੰ ਲਾਗੂ ਨਾ ਕਰਕੇ ਕਿਸਾਨੀ ਨਾਲ ਧਰੋਹ ਕਮਾ ਰਹੇ ਹਨ। ਪ੍ਰਧਾਨ ਨੇ ਕਿਹਾ ਕਿ ਸੂਬੇ &rsquoਚ ਬੇਮੌਸਮੀ ਬਾਰਿਸ਼ ਤੇ ਗੜ੍ਹੇਮਾਰੀ ਨੇ ਵੱਡੇ ਪੱਧਰ &rsquoਤੇ ਫ਼ਸਲੀ ਨੁਕਸਾਨ ਕੀਤਾ ਹੈ। ਸਾਲ 2023 ਅਤੇ 2025 ਵਿਚ ਹੜ੍ਹਾਂ ਨੇ ਪੰਜਾਬ ਵਿਚ ਵੱਡੀ ਤਬਾਹੀ ਮਚਾਈ ਸੀ।