ਇਸਲਾਮਾਬਾਦ 'ਚ ਸ਼ੁਰੂ ਹੋਈ ਸ਼ਾਂਤੀ ਗੱਲਬਾਤ, ਸ਼ਾਹਬਾਜ਼ ਸ਼ਰੀਫ਼ ਨੂੰ ਮਿਲੇ ਜੇਡੀ ਵੇਂਸ

ਪੱਛਮੀ ਏਸ਼ੀਆ ਵਿੱਚ ਚੱਲ ਰਹੇ ਤਣਾਅ ਦੇ ਵਿਚਕਾਰ, ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਅਮਰੀਕਾ ਅਤੇ ਈਰਾਨ ਵਿਚਕਾਰ ਸ਼ਾਂਤੀ ਵਾਰਤਾ ਰਸਮੀ ਤੌਰ 'ਤੇ ਸ਼ੁਰੂ ਹੋ ਗਈ ਹੈ। ਇਸ ਮੌਕੇ 'ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਨਾਲ ਮੁਲਾਕਾਤ ਕੀਤੀ। ਪਾਕਿਸਤਾਨੀ ਸਰਕਾਰ ਨੇ ਕਿਹਾ ਕਿ ਉਹ ਸਥਾਈ ਸ਼ਾਂਤੀ ਲਈ ਦੋਵਾਂ ਦੇਸ਼ਾਂ ਵਿਚਕਾਰ ਗੱਲਬਾਤ ਦਾ ਸਮਰਥਨ ਕਰਨਾ ਜਾਰੀ ਰੱਖੇਗੀ। ਇਹ ਮੁਲਾਕਾਤ ਇਸ ਲਈ ਹੋ ਰਹੀ ਹੈ ਕਿਉਂਕਿ ਪਾਕਿਸਤਾਨ ਅਮਰੀਕਾ ਅਤੇ ਈਰਾਨ ਵਿਚਕਾਰ ਸਿੱਧੀ ਗੱਲਬਾਤ ਨੂੰ ਸੁਚਾਰੂ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।