ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ ਲਈ ਤਲਵੰਡੀ ਸਾਬੋ ਤੋਂ ਰਵੀਪ੍ਰੀਤ ਸਿੰਘ ਸਿੱਧੂ ਨੂੰ ਐਲਾਨਿਆ ਉਮੀਦਵਾਰ

2027 ਵਿਧਾਨ ਸਭਾ ਚੋਣਾਂ ਨੇੜੇ ਆਉਣ ਵਾਲੀਆਂ ਹਨ ਤੇ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਸ.ਸੁਖਬੀਰ ਬਾਦਲ ਵੱਲੋਂ ਅੱਜ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਹਲਕਾ ਤਲਵੰਡੀ ਸਾਬੋ ਤੋਂ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੂੰ ਟਿਕਟ ਦੇਣ ਦੀ ਆਖੀ ਗੱਲ ਹੈ। ਇਸ ਦੇ ਨਾਲ ਹੀ ਸ. ਸੁਖਬੀਰ ਹਾਦਲ ਇਲਾਕੇ ਦੇ ਲੋਕਾਂ ਨੂੰ ਰਵੀਪ੍ਰੀਤ ਸਿੰਘ ਸਿੱਧੂ ਨੂੰ ਜਿਤਾ ਕੇ ਵਿਧਾਇਕ ਬਣਾਉਣ ਦੀ ਅਪੀਲ ਕੀਤੀ।