ਤਖ਼ਤ ਸ੍ਰੀ ਦਮਦਮਾ ਸਾਹਿਬ ਵਿੱਚ ਵਿਸਾਖੀ ਜੋੜ ਮੇਲ ਸ਼ੁਰੂ

ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿੱਚ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਦੇ ਨਾਲ ਹੀ ਵਿਸਾਖੀ ਜੋੜ ਮੇਲ ਰਸਮੀ ਤੌਰ &rsquoਤੇ ਆਰੰਭ ਹੋ ਗਿਆ। ਪਹਿਲੇ ਦਿਨ ਹਜ਼ਾਰਾਂ ਦੀ ਗਿਣਤੀ &rsquoਚ ਸੰਗਤ ਨੇ ਪਾਵਨ ਸਰੋਵਰਾਂ &rsquoਚ ਇਸ਼ਨਾਨ ਕਰ ਕੇ ਤਖ਼ਤ ਸਾਹਿਬ ਸਮੇਤ ਹੋਰਨਾਂ ਗੁਰਦੁਆਰਾ ਸਾਹਿਬਾਨ &rsquoਚ ਮੱਥਾ ਟੇਕਿਆ।
ਸਭ ਤੋਂ ਪਹਿਲਾਂ ਤਖ਼ਤ ਸਾਹਿਬ ਦੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਪ੍ਰਕਾਸ਼ ਕਰਵਾਏ ਗਏ। ਆਰੰਭਤਾ ਦੀ ਅਰਦਾਸ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕੀਤੀ। ਆਰੰਭਤਾ ਸਮਾਗਮ &rsquoਚ ਵਿਸ਼ੇਸ਼ ਤੌਰ &rsquoਤੇ ਮੌਜੂਦ ਤਖ਼ਤ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ ਨੇ ਇਸ ਮੌਕੇ ਸਮੁੱਚੀ ਸਿੱਖ ਕੌਮ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਖਾਲਸਾ ਸਾਜਨਾ ਦਿਵਸ ਸਿੱਖ ਕੌਮ ਦੇ ਅਣਖੀਲੇ ਇਤਿਹਾਸ ਅਤੇ ਸਵੈ-ਮਾਣ ਦਾ ਪ੍ਰਤੀਕ ਹੈ। ਉਨ੍ਹਾਂ ਦੱਸਿਆ ਕਿ 14 ਅਪਰੈਲ ਨੂੰ ਮੁੱਖ ਸਮਾਗਮ ਹੋਣਗੇ ਜਿਨ੍ਹਾਂ &rsquoਚ ਪੰਥ ਪ੍ਰਸਿੱਧ ਕੀਰਤਨੀ ਜਥੇ ਸੰਗਤਾਂ ਨੂੰ ਸ਼ਬਦ ਕੀਰਤਨ ਰਾਹੀਂ ਨਿਹਾਲ ਕਰਨਗੇ। ਇਸ ਮੌਕੇ ਪ੍ਰਸਿੱਧ ਕਥਾਵਾਚਕ ਕਥਾ ਵਿਚਾਰਾਂ ਰਾਹੀਂ ਤੇ ਢਾਡੀ ਅਤੇ ਕਵੀਸ਼ਰੀ ਜਥੇ ਵੀਰ ਰਸ ਵਾਰਾਂ ਨਾਲ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਨਗੇ।