ਪੰਜਾਬ ਵਿੱਚ ਅਗਲੀ ਸਰਕਾਰ ਕਾਂਗਰਸ ਦੀ ਬਣੇਗੀ: ਚੰਨੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਦੁਬਾਰਾ ਕਾਂਗਰਸ ਦੀ ਸਰਕਾਰ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਜਿਸ ਤਰ੍ਹਾਂ ਦੀ ਜਨਤਕ ਹਮਾਇਤ ਮਿਲ ਰਹੀ ਹੈ, ਉਸ ਨੂੰ ਦੇਖਦਿਆਂ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਕਾਂਗਰਸ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ &rsquoਚ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਸੂਬੇ ਵਿਚ ਸਰਕਾਰ ਬਣਾਏਗੀ। ਚੰਨੀ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਕਾਂਗਰਸ ਸਰਕਾਰ ਦੌਰਾਨ ਹੋਏ ਵਿਕਾਸ ਕਾਰਜਾਂ ਅਤੇ ਮਿਲੀਆਂ ਸਹੂਲਤਾਂ ਨੂੰ ਯਾਦ ਕਰ ਰਹੇ ਹਨ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ, ਸਿੱਖਿਆ, ਸਿਹਤ ਤੇ ਰੁਜ਼ਗਾਰ ਦੇ ਖੇਤਰ &rsquoਚ ਮਹੱਤਵਪੂਰਨ ਕਦਮ ਚੁੱਕੇ ਗਏ ਸਨ, ਜਿਨ੍ਹਾਂ ਦਾ ਲਾਭ ਅੱਜ ਵੀ ਲੋਕਾਂ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਨੀਤੀਆਂ ਹਮੇਸ਼ਾ ਲੋਕ-ਪੱਖੀ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ &rsquoਚ ਜੜ੍ਹਾਂ ਮਜ਼ਬੂਤ ਕਰ ਰਹੀ ਹੈ ਤੇ ਜ਼ਮੀਨੀ ਪੱਧਰ &rsquoਤੇ ਲੋਕਾਂ ਨਾਲ ਸੰਪਰਕ ਬਣਾਇਆ ਜਾ ਰਿਹਾ ਹੈ। ਇਸ ਦੌਰਾਨ ਸੀਨੀਅਰ ਕਾਂਗਰਸੀ ਆਗੂ ਵਿਨੋਦ ਕੁਮਾਰ ਗੋਗੀ ਨੇ ਆਪਣੇ ਸਾਥੀਆਂ ਸਮੇਤ ਚਰਨਜੀਤ ਚੰਨੀ ਦਾ ਭਰਵਾਂ ਸਵਾਗਤ ਕੀਤਾ।