ਸਮਰਾਟ ਚੌਧਰੀ ਹੋਣਗੇ ਬਿਹਾਰ ਦੇ ਨਵੇਂ ਮੁੱਖ ਮੰਤਰੀ

ਸਮਰਾਟ ਚੌਧਰੀ ਬਿਹਾਰ ਦੇ ਨਵੇਂ ਮੁੱਖ ਮੰਤਰੀ ਹੋਣਗੇ। ਉਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ (ਬੀਜੇਪੀ) ਦੇ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ ਹੈ। ਉਨ੍ਹਾਂ ਰਾਜਪਾਲ ਨਾਲ ਮੁਲਾਕਾਤ ਕੀਤੀ ਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਬਿਹਾਰ ਦੇ ਸਭ ਤੋਂ ਲੰਬੇ ਸਮੇਂ ਤੱਕ ਮੁੱਖ ਮੰਤਰੀ ਰਹੇ ਨਿਤੀਸ਼ ਕੁਮਾਰ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ ਅਤੇ ਕੈਬਨਿਟ ਨੂੰ ਭੰਗ ਕਰਨ ਦੀ ਸਿਫਾਰਸ਼ ਵੀ ਕੀਤੀ ਹੈ। ਨਿਤੀਸ਼ ਕੁਮਾਰ ਹੁਣ ਰਾਜ ਸਭਾ ਮੈਂਬਰ ਵਜੋਂ ਆਪਣੀ ਨਵੀਂ ਪਾਰੀ ਸ਼ੁਰੂ ਕਰਨ ਜਾ ਰਹੇ ਹਨ।