SGPC ਨੇ ਸੱਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਬੈਠਕ, 20 ਅਪ੍ਰੈਲ ਨੂੰ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ‘ਚ ਹੋਵੇਗੀ ਇਕੱਤਰਤਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਬੁਲਾਈ ਗਈ ਹੈ। 20 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਵਿਖੇ ਸਵੇਰੇ 11 ਵਜੇ ਅੰਤ੍ਰਿੰਗ ਕਮੇਟੀ ਦੀ ਅਹਿਮ ਬੈਠਕ ਹੋਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਹ ਇਕੱਤਰਤਾ ਹੋਵੇਗੀ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਪ੍ਰੈੱਸ ਬਿਆਨ ਰਾਹੀਂ ਦਿੱਤੀ ਹੈ।