ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਖ਼ਾਰਜ ਡਿਬਰੂਗੜ੍ਹ ਜੇਲ੍ਹ ਹੀ ਰਹੇਗਾ ਬੰਦ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ ਦਿੰਦਿਆਂ ਉਸ ਦੀ ਕੌਮੀਂ ਸੁਰੱਖਿਆ ਐਕਟ (NSA) ਤਹਿਤ ਹਿਰਾਸਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਮੁੱਖ ਜੱਜ ਸ਼ੀਲ ਨਾਗੂ ਦੀ ਅਗਵਾਈ ਵਾਲੇ ਬੈਂਚ ਨੇ ਅੱਜ ਖੁੱਲ੍ਹੀ ਅਦਾਲਤ ਵਿੱਚ ਫੈਸਲਾ ਸੁਣਾਉਂਦਿਆਂ ਕਿਹਾ ਕਿ ਅੰਮ੍ਰਿਤਪਾਲ ਵਿਰੁੱਧ ਜਾਰੀ ਹਿਰਾਸਤ ਦੇ ਹੁਕਮ ਪੂਰੀ ਤਰ੍ਹਾਂ ਸਪੱਸ਼ਟ ਹਨ ਅਤੇ ਇਹ ਨਿਆਂਇਕ ਸਮੀਖਿਆ ਦੇ ਦਾਇਰੇ ਵਿੱਚ ਨਹੀਂ ਆਉਂਦੇ।

ਅੰਮ੍ਰਿਤਪਾਲ ਸਿੰਘ ਨੇ ਆਪਣੀ ਪਟੀਸ਼ਨ ਵਿੱਚ ਦਾਅਵਾ ਕੀਤਾ ਸੀ ਕਿ ਉਸ ਦੀ ਹਿਰਾਸਤ &lsquoਮਨਮਾਨੀ&rsquo ਹੈ ਅਤੇ ਸੰਵਿਧਾਨ ਦੀ ਧਾਰਾ 21 ਤੇ 22 ਤਹਿਤ ਮਿਲੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੈ। ਉਸ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਅੰਮ੍ਰਿਤਪਾਲ ਸਮਾਜ ਸੁਧਾਰਕ ਵਜੋਂ ਨਸ਼ਾ ਵਿਰੋਧੀ ਮੁਹਿੰਮਾਂ ਚਲਾ ਰਿਹਾ ਸੀ ਅਤੇ ਉਸ ਦੇ ਭਾਸ਼ਣ ਸਿੱਖ ਕਦਰਾਂ-ਕੀਮਤਾਂ &rsquoਤੇ ਆਧਾਰਿਤ ਸਨ, ਨਾ ਕਿ ਹਿੰਸਾ ਜਾਂ ਵੱਖਵਾਦ &rsquoਤੇ।