ਮੰਡੀ ਦਾ ਦੌਰਾ ਕਰਨ ਆਏ ਵਿਧਾਇਕ ਲਾਲਪੁਰਾ ਨੂੰ ਕਿਸਾਨਾਂ ਨੇ ਘੇਰਿਆ

ਖਡੂਰ ਸਾਹਿਬ ਮੰਡੀ ਦਾ ਦੌਰਾ ਕਰਨ ਆਏ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਕਿਸਾਨਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਜਿਸ ਦੌਰਾਨ ਕਿਸਾਨਾਂ ਵੱਲੋਂ ਵਿਧਾਇਕ ਲਾਲਪੁਰਾ ਨੂੰ ਮੰਡੀਆਂ ਵਿੱਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਤਿੱਖੇ ਸਵਾਲ ਕੀਤੇ ਗਏ।ਜਿਸ ਦਾ ਵਿਧਾਇਕ ਵੱਲੋਂ ਕੋਈ ਠੋਸ ਜਵਾਬ ਨਾ ਦਿੱਤਾ ਗਿਆ।

ਇਸ ਮੌਕੇ ਮੌਜੂਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਦਿਆਲ ਸਿੰਘ ਮਿਆਵਿੰਡ ਨੇ ਵਿਧਾਇਕ ਨੂੰ ਹਲਕੇ ਦੀਆਂ ਮੰਡੀਆਂ ਵਿੱਚ ਅਜੇ ਤੱਕ ਕਣਕ ਦੀ ਖਰੀਦ ਨਾ ਸ਼ੁਰੂ ਹੋਣ ਅਤੇ ਆੜ੍ਹਤੀਆ ਨੂੰ ਬਾਰਦਾਨਾ ਨਾ ਮੁਹੱਈਆ ਕਰਵਾਉਣ ਦਾ ਸਵਾਲ ਕੀਤਾ। ਉੱਥੇ ਹੀ ਕਿਸਾਨਾਂ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਖਰੀਦਣ ਲਈ ਮੰਡੀਆਂ ਵਿੱਚ ਲੌੜੀਂਦੇ ਪ੍ਰਬੰਧ ਨਹੀਂ ਕੀਤੇ ਗਏ। ਜਿਸ ਕਾਰਨ ਫ਼ਸਲ ਵੇਚਣ ਆਏ ਕਿਸਾਨਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ।