ਕੇਂਦਰ ਸਰਕਾਰ ਦਾ ਵੱਡਾ ਕਦਮ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਨਿਯਮਾਂ 'ਚ ਬਦਲਾਅ ਦੀ ਤਿਆਰੀ

ਕੇਂਦਰ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ &rsquoਚ ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਨੂੰ ਸਥਾਈ ਮੈਂਬਰ ਬਣਾਉਣ ਲਈ ਪ੍ਰਕਿਰਿਆ ਨੂੰ ਅੰਤਿਮ ਛੋਹਾਂ ਦਿੱਤੀਆਂ ਹਨ। ਕੇਂਦਰ ਸਰਕਾਰ ਬੀ ਬੀ ਐੱਮ ਬੀ &rsquoਚ ਸਥਾਈ ਮੈਂਬਰਾਂ ਦੀ ਗਿਣਤੀ ਵਧਾਉਣ ਲਈ &lsquoਪੰਜਾਬ ਪੁਨਰਗਠਨ ਐਕਟ-1966&rsquo ਦੀ ਧਾਰਾ 79 (2) (ਏ) &rsquoਚ ਸੋਧ ਕਰੇਗੀ। ਕੇਂਦਰੀ ਬਿਜਲੀ ਮੰਤਰਾਲੇ ਨੂੰ ਭਾਈਵਾਲ ਸੂਬਿਆਂ ਤੋਂ ਸਥਾਈ ਮੈਂਬਰਾਂ ਦੀ ਗਿਣਤੀ ਦੋ ਤੋਂ ਵਧਾ ਕੇ ਚਾਰ ਕਰਨ ਲਈ ਟਿੱਪਣੀਆਂ ਪ੍ਰਾਪਤ ਹੋ ਗਈਆਂ ਹਨ। ਪੰਜਾਬ ਸਰਕਾਰ ਨੇ ਇਸ ਕੇਂਦਰੀ ਪੈਂਤੜੇ ਦਾ ਵਿਰੋਧ ਕੀਤਾ ਹੈ।
ਕੇਂਦਰੀ ਬਿਜਲੀ ਮੰਤਰਾਲਾ ਜਲਦ ਹੀ ਪਾਰਲੀਮੈਂਟ &rsquoਚ ਰਾਜਸਥਾਨ ਤੇ ਹਿਮਾਚਲ ਪ੍ਰਦੇਸ਼ ਨੂੰ ਸਥਾਈ ਮੈਂਬਰਾਂ ਵਜੋਂ ਬੀ ਬੀ ਐੱਮ ਬੀ &rsquoਚ ਸ਼ਾਮਲ ਕਰਨ ਲਈ ਸੋਧ ਬਿੱਲ ਲੈ ਕੇ ਆਵੇਗਾ। ਮੰਤਰਾਲੇ ਨੇ ਇਸ ਤੋਂ ਪਹਿਲਾਂ 13 ਅਪਰੈਲ ਨੂੰ ਨੋਟੀਫ਼ਿਕੇਸ਼ਨ ਜਾਰੀ ਕਰ ਕੇ ਪੰਜਾਬ ਅਤੇ ਹਰਿਆਣਾ ਤੋਂ ਬੀ ਬੀ ਐੱਮ ਬੀ &rsquoਚ ਸਥਾਈ ਮੈਂਬਰੀ ਖੋਹ ਲਈ ਹੈ। ਹੁਣ ਪੰਜਾਬ ਦੀ ਵੁੱਕਤ ਘਟਾਉਣ ਲਈ ਨਵੇਂ ਮੈਂਬਰਾਂ ਵਜੋਂ ਹਿਮਾਚਲ ਪ੍ਰਦੇਸ਼ ਤੇ ਰਾਜਸਥਾਨ ਨੂੰ ਸ਼ਾਮਲ ਕਰਨ ਦੀ ਪ੍ਰਕਿਰਿਆ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।