ਚੀਨ-ਇਰਾਨ ਵਾਰਤਾ: ਹੋਰਮੁਜ਼ ਜਲਮਾਰਗ ਰਾਹੀਂ ਸੁਰੱਖਿਅਤ ਆਵਾਜਾਈ ਯਕੀਨੀ ਬਣਾਉਣ 'ਤੇ ਦਿੱਤਾ ਜ਼ੋਰ

ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਇਰਾਨ ਨੂੰ ਹੋਰਮੁਜ਼ ਜਲਮਾਰਗ ਰਾਹੀਂ ਆਵਾਜਾਈ ਦੀ ਆਜ਼ਾਦੀ ਅਤੇ ਸੁਰੱਖਿਅਤ ਰਸਤਾ ਯਕੀਨੀ ਬਣਾਉਣ ਲਈ ਕਿਹਾ ਹੈ। ਚੀਨ ਵੱਲੋਂ ਇਹ ਪਹਿਲੀ ਅਜਿਹੀ ਅਪੀਲ ਹੈ, ਕਿਉਂਕਿ ਅਮਰੀਕਾ ਨਾਲ ਜੰਗ ਦੇ ਵਿਚਕਾਰ ਇਰਾਨ ਨੇ ਇਸ ਮਹੱਤਵਪੂਰਨ ਸਮੁੰਦਰੀ ਰਸਤੇ ਨੂੰ ਬੰਦ ਕਰਨਾ ਸ਼ੁਰੂ ਕਰ ਦਿੱਤਾ ਸੀ।

ਉੱਧਰ ਮੱਧ ਪੂਰਬ ਦੇ ਵਧਦੇ ਤਣਾਅ ਦਰਮਿਆਨ ਇਰਾਨ ਨੇ ਅਮਰੀਕਾ ਵੱਲੋਂ ਕੀਤੀ ਗਈ ਜਲ-ਸੈਨਾ ਦੀ ਘੇਰਾਬੰਦੀ ਦੇ ਜਵਾਬ ਵਿੱਚ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਇਰਾਨ ਦੀ ਸਾਂਝੀ ਫੌਜੀ ਕਮਾਨ ਦੇ ਮੁਖੀ ਨੇ ਬੁੱਧਵਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਅਮਰੀਕਾ ਨੇ ਇਰਾਨੀ ਬੰਦਰਗਾਹਾਂ ਦੀ ਨਾਕਾਬੰਦੀ ਖ਼ਤਮ ਨਾ ਕੀਤੀ, ਤਾਂ ਉਹ ਖਾੜੀ ਖੇਤਰ ਵਿੱਚ ਹੋਣ ਵਾਲੇ ਸਮੁੱਚੇ ਸਮੁੰਦਰੀ ਵਪਾਰ ਨੂੰ ਠੱਪ ਕਰ ਦੇਣਗੇ। ਦੂਜੇ ਪਾਸੇ, ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇੱਕ ਇੰਟਰਵਿਊ ਦੌਰਾਨ ਆਸ਼ਾਵਾਦੀ ਸੁਰ ਵਿੱਚ ਕਿਹਾ ਹੈ ਕਿ ਇਰਾਨਨਾਲ ਚੱਲ ਰਹੀ ਜੰਗ &lsquoਖ਼ਤਮ ਹੋਣ ਦੇ ਬਿਲਕੁਲ ਕਰੀਬ&rsquo ਹੈ।