ਰਾਜ ਸਭਾ ਸਾਂਸਦ ਰਾਘਵ ਚੱਢਾ ਨੂੰ ਵੱਡਾ ਝਟਕਾ, ਪੰਜਾਬ ਸਰਕਾਰ ਨੇ ਸੁਰੱਖਿਆ ਲਈ ਵਾਪਿਸ!

ਸਾਂਸਦ ਰਾਘਵ ਚੱਢਾ ਦੇ ਆਪਣੀ ਹੀ ਪਾਰਟੀ ਨਾਲ ਚੱਲ ਰਹੇ ਵਿਵਾਦ ਵਿਚਾਲੇ ਸੂਤਰਾਂ ਦੇ ਹਵਾਲੇ ਨਾਲ ਵੱਡੀ ਖਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ (ਆਪ) ਦੇ ਨੇਤਾ ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ Z+ ਸੁਰੱਖਿਆ ਹਟਾ ਲਈ ਗਈ। ਪੰਜਾਬ ਦੇ ਸਹਿ-ਇੰਚਾਰਜ, ਸੰਸਦ ਮੈਂਬਰ ਅਤੇ ਰਾਜ ਸਭਾ ਦੇ ਡਿਪਟੀ ਲੀਡਰ ਹੋਣ ਦੇ ਨਾਤੇ ਚੱਢਾ ਨੂੰ ਪੰਜਾਬ ਪੁਲਿਸ ਸੁਰੱਖਿਆ ਪ੍ਰਦਾਨ ਕੀਤੀ ਗਈ ਸੀ। ਰਾਘਵ ਚੱਢਾ ਨੇ ਵੀ ਇਸ ਬਾਰੇ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਤੋਂ ਸੁਰੱਖਿਆ ਵਾਪਸ ਲੈ ਲਈ ਹੈ ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਕੇਂਦਰ ਤੋਂ ਕੋਈ ਸੁਰੱਖਿਆ ਨਹੀਂ ਮਿਲੀ ਹੈ।

ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਨੇਤਾ ਸੌਰਭ ਭਾਰਦਵਾਜ ਨੇ ਸੋਸ਼ਲ ਮੀਡੀਆ &lsquoਤੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਜ਼ੈੱਡ-ਪਲੱਸ ਸੁਰੱਖਿਆ ਪ੍ਰਦਾਨ ਕੀਤੀ ਹੈ। ਕੇਂਦਰ ਸਰਕਾਰ ਚੱਢਾ ਪ੍ਰਤੀ ਇੰਨੀ ਦਿਆਲੂ ਕਿਉਂ ਹੈ? ਹਾਲਾਂਕਿ ਅਜੇ ਤੱਕ ਉਨ੍ਹਾਂ ਨੂੰ ਕੋਈ ਸੁਰੱਖਿਆ ਨਹੀਂ ਮਿਲੀ ਹੈ।


ਦੱਸ ਦੇਈਏ ਕਿ 2 ਅਪ੍ਰੈਲ ਨੂੰ ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਵਿੱਚ ਪਾਰਟੀ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾ ਦਿੱਤਾ। ਪੰਜਾਬ ਦੇ ਸੰਸਦ ਮੈਂਬਰ ਅਸ਼ੋਕ ਮਿੱਤਲ ਨੂੰ ਉਨ੍ਹਾਂ ਦੇ ਅਹੁਦੇ &lsquoਤੇ ਨਿਯੁਕਤ ਕੀਤਾ ਗਿਆ। &lsquoਆਪ&rsquo ਨੇ ਰਾਜ ਸਭਾ ਸਕੱਤਰੇਤ ਨੂੰ ਸੂਚਿਤ ਕੀਤਾ ਕਿ ਰਾਘਵ ਚੱਢਾ ਨੂੰ ਹੁਣ ਸਦਨ ਵਿੱਚ ਬੋਲਣ ਲਈ ਪਾਰਟੀ ਕੋਟੇ ਤੋਂ ਸਮਾਂ ਨਹੀਂ ਦਿੱਤਾ ਜਾਣਾ ਚਾਹੀਦਾ। ਦੂਜੇ ਪਾਸੇ ਰਾਘਵ ਚੱਢਾ ਦੀ ਥਾਂ &lsquoਤੇ ਨਿਯੁਕਤ ਕੀਤੇ ਗਏ ਸੰਸਦ ਮੈਂਬਰ ਅਸ਼ੋਕ ਮਿੱਤਲ ਦੇ ਜਲੰਧਰ ਸਥਿਤ ਘਰ ਅਤੇ ਉਨ੍ਹਾਂ ਦੀ ਨਿੱਜੀ ਯੂਨੀਵਰਸਿਟੀ &lsquoਤੇ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਛਾਪਾ ਮਾਰਿਆ ਹੈ।