ਸ਼ਹੀਦ ਭਗਤ ਸਿੰਘ ਸਭਾ ਰੋਮ ਵਲੋ 19 ਅਪ੍ਰੈਲ ਨੂੰ ਰੋਮ ਸ਼ਹਿਰ ਵਿੱਚ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਵਿੱਚ ਸੰਗਤਾਂ ਨੂੰ ਹੁੰਮ ਹੁਮਾ ਪਹੁੰਚਣ ਦੀ ਅਪੀਲ

 ਰੋਮ ਇਟਲੀ 15 ਅਪ੍ਰੈਲ (ਗੁਰਸ਼ਰਨ ਸਿੰਘ ਸੋਨੀ) ਖਾਲਸਾ ਸਾਜਨਾ ਤੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਆਗਮਨ ਦਿਹਾੜੇ ਨੂੰ ਸਮਰਪਿਤ ਰਾਜਧਾਨੀ ਰੋਮ ਵਿਖੇ ਗੁਰਦੁਆਰਾ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਰੋਮ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਰੋਮ ਤੇ ਲਾਸੀਓ ਸੂਬੇ ਦੇ ਸਮੂਹ ਧਾਰਮਿਕ ਅਸਥਾਨਾਂ ਤੇ ਸਮੂਹ ਸੰਗਤ ਦੇ ਸਹਿਯੋਗ ਨਾਲ 19 ਅਪ੍ਰੈਲ 2026 ਦਿਨ ਨੂੰ ਰੋਮ ਸ਼ਹਿਰ ਵਿੱਚ ਸਲਾਨਾ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ । ਇਸ ਸੰਬੰਧੀ ਸ਼ਹੀਦ ਭਗਤ ਸਿੰਘ ਸਭਾ ਰੋਮ ਦੇ ਸਮੂਹ ਅਹੁਦੇਦਾਰਾਂ ਵੱਲੋਂ ਇਲਾਕੇ ਭਰ ਦੀਆਂ ਸਮੁੱਚੀਆਂ ਜਥੇਬੰਦੀਆਂ, ਆਗੂਆਂ , ਪੱਤਰਕਾਰਾਂ ਤੇ ਸਮੂਹ ਸੰਗਤਾਂ ਨੂੰ ਇਸ ਨਗਰ ਕੀਰਤਨ ਵਿੱਚ ਹੁੰਮ ਹੁਮਾ ਕੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਸਵੇਰੇ 11 ਵਜੇ ਕੀਰਤਨ ਤੇ ਢਾਡੀ ਦਰਬਾਰ ਸਜਾਇਆ ਜਾਵੇਗਾ ਉਪਰੰਤ ਦੁਪਿਹਰ 1:00 ਵਜੇ ਪਿਆਸਾ ਵਿਕਟੋਰੀਆ ਪਾਰਕ (ਨੇੜੇ ਰੋਮ ਰੇਲਵੇ ਟਰਮੀਨਲ) ਤੋ ਸ਼ੁਰੂ ਹੋ ਕਿ ਸ਼ਹਿਰ ਦੀ ਪਰਿਕਰਮਾ ਕਰਦਿਆਂ ਹੋਇਆਂ ਮੁੜ ਆਰੰਭਤਾ ਵਾਲੇ ਸਥਾਨ ਤੇ ਪੜਾਅ ਕੀਤਾ ਜਾਵੇਗਾ । ਉਪਰੰਤ ਪੰਥ ਦੇ ਪ੍ਰਸਿੱਧ ਸੁਖਵੀਰ ਸਿੰਘ ਭੌਰ ਦੇ ਢਾਡੀ ਜਥੇ ਵੱਲੋਂ ਅਪਣੀ ਤੇ ਦਮਦਾਰ ਆਵਾਜ਼ ਰਾਹੀਂ ਢਾਡੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਜਾਣਗੇ ।