ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਦਾ ਮੋਬਾਈਲ ਹੋਇਆ ਹੈਕ, ਸੰਪਰਕਾਂ ਨੂੰ ਫਰਜ਼ੀ ਮੈਸੇਜ ਭੇਜ ਮੰਗੇ ਪੈਸੇ

ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਪ੍ਰਬੰਧਕ ਭਗਵੰਤ ਸਿੰਘ ਧੰਗੇੜਾ ਸਾਈਬਰ ਠੱਗੀ ਦੇ ਸ਼ਿਕਾਰ ਹੋ ਗਏ ਹਨ। ਹੈਕਰਾਂ ਨੇ ਪਾਰਸਲ ਦਾ ਕਹਿ ਕੇ ਮਉਨ੍ਹਾਂ ਦਾ ਮੋਬਾਈਲ ਨੰਬਰ ਹੈਕ ਕਰ ਲਿਆ ਅਤੇ ਉਨ੍ਹਾਂ ਦੇ ਨਾਂ &lsquoਤੇ ਜਾਣ-ਪਛਾਣ ਵਾਲਿਆਂ ਤੋਂ ਪੈਸੇ ਮੰਗਣ ਵਾਲੇ ਫਰਜੀ ਮੈਸੇਜ ਭੇਜਣੇ ਸ਼ੁਰੂ ਕਰ ਦਿੱਤੇ।
ਜਾਣਕਾਰੀ ਮੁਤਾਬਕ ਹੈਕਰਾਂ ਨੇ ਮੈਨੇਜਰ ਧੰਗੇੜਾ ਦਾ ਮੋਬਾਈਲ ਅਕਾਊਂਟ ਹੈਕ ਕਰ ਲਿਆ ਸੀ। ਉਨ੍ਹਾਂ ਨੇ ਉਨ੍ਹਾਂ ਦੇ ਰਿਸ਼ਤੇਦਾਰਾਂ ਤੇ ਹੋਰ ਕਰੀਬੀ ਲੋਕਾਂ ਨੂੰ ਮੈਸੇਜ ਭੇਜੇ, ਜਿਸ ਵਿਚ ਤੁਰੰਤ ਪੈਸਿਆਂ ਦੀ ਲੋੜ ਦੱਸੀ ਗਈ ਸੀ। ਜਦੋਂ ਇਨ੍ਹਾਂ ਮੈਸੇਜਾਂ ਬਾਰੇ ਕਈ ਲੋਕਾਂ ਨੇ ਸਿੱਧੇ ਮੈਨੇਜਰ ਨਾਲ ਸੰਪਰਕ ਕਰਕੇ ਪੁਸ਼ਟੀ ਕੀਤੀ ਤਾਂ ਇਸ ਸਾਈਬਰ ਧੋਖਾਧੜੀ ਦਾ ਖੁਲਾਸਾ ਹੋਇਆ।
ਮੈਨੇਜਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਵਿੱਤੀ ਮੰਗ ਪੂਰਾ ਨਾ ਕਰਨ, ਅਜਿਹੇ ਸ਼ੱਕੀ ਮੈਸੇਜਾਂ ਨੂੰ ਨਜ਼ਰਅੰਦਾਜ਼ ਕਰੋ ਅਤੇ ਕਿਸੇ ਵੀ ਅਣਜਾਣ ਬੈਂਕ ਖਾਤਿਆਂ ਵਿੱਚ ਪੈਸੇ ਟ੍ਰਾਂਸਫਰ ਨਾ ਕਰੋ। 
ਮਾਮਲਾ ਸਾਹਮਣੇ ਆਉਂਦੇ ਹੀ, ਭਗਵੰਤ ਸਿੰਘ ਧੰਗੇੜਾ ਨੇ ਤੁਰੰਤ ਸਪੱਸ਼ਟੀਕਰਨ ਜਾਰੀ ਕੀਤਾ ਅਤੇ ਲੋਕਾਂ ਨੂੰ ਅਲਰਟ ਕੀਤਾ। ਉਨ੍ਹਾਂ ਨੇ ਸਪੱਸ਼ਟ ਤੌਰ &lsquoਤੇ ਕਿਹਾ ਕਿ ਉਨ੍ਹਾਂ ਦਾ ਮੋਬਾਈਲ ਨੰਬਰ ਹੈਕ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਨਾਮ &lsquoਤੇ ਪੈਸੇ ਦੀ ਮੰਗ ਕਰਨ ਵਾਲੇ ਕਿਸੇ ਵੀ ਮੈਸੇਜ &lsquoਤੇ ਭਰੋਸਾ ਨਾ ਕਰੋ।
ਮੈਨੇਜਰ ਨੇ ਇਸ ਗੰਭੀਰ ਮਾਮਲੇ ਸਬੰਧੀ ਸਾਈਬਰ ਕ੍ਰਾਈਮ ਸੈੱਲ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਹੁਣ ਹੈਕਿੰਗ ਦੇ ਸਰੋਤ ਅਤੇ ਇਸ ਵਿੱਚ ਸ਼ਾਮਲ ਲੋਕਾਂ ਦੀ ਸ਼ਮੂਲੀਅਤ ਦੀ ਜਾਂਚ ਕਰ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਅਧਿਕਾਰੀਆਂ ਨੇ ਸੰਗਤ ਅਤੇ ਆਮ ਜਨਤਾ ਨੂੰ ਚੌਕਸ ਰਹਿਣ ਅਤੇ ਕਿਸੇ ਵੀ ਸ਼ੱਕੀ ਸੰਦੇਸ਼ ਜਾਂ ਕਾਲ ਦੇ ਝਾਂਸੇ ਵਿਚ ਨਾ ਆਉਣ ਦੀ ਅਪੀਲ ਕੀਤੀ ਹੈ। ਇਹ ਘਟਨਾ ਨਾਲ ਇੱਕ ਵਾਰ ਫਿਰ ਸਾਹਮਣੇ ਆਇਆ ਹੈ ਕਿ ਸਾਈਬਰ ਅਪਰਾਧੀ ਹੁਣ ਧਾਰਮਿਕ ਸੰਸਥਾਵਾਂ ਨਾਲ ਜੁੜੇ ਲੋਕਾਂ ਨੂੰ ਵੀ ਨਿਸ਼ਾਨਾ ਬਣਾ ਰਹੇ ਹਨ, ਜਿਸ ਲਈ ਸਾਰਿਆਂ ਨੂੰ ਵਾਧੂ ਸਾਵਧਾਨੀ ਵਰਤਣ ਦੀ ਲੋੜ ਹੈ।