ਦਿੱਲੀ ਦੀ ਸਾਬਕਾ CM ਆਤਿਸ਼ੀ ਦੇ ਪਿਤਾ ਦਾ ਦਿਹਾਂਤ, ਕੇਜਰੀਵਾਲ ਨੇ ਪ੍ਰਗਟਾਇਆ ਦੁੱਖ

ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਦੇ ਪਿਤਾ ਵਿਜੇ ਸਿੰਘ ਦਾ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ। ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦੁੱਖ ਪ੍ਰਗਟ ਕੀਤਾ।
ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵਿੱਟਰ &lsquoਤੇ ਪੋਸਟ ਕੀਤਾ, &ldquoਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਜੀ ਦੇ ਪਿਤਾ ਸ਼੍ਰੀ ਵਿਜੇ ਸਿੰਘ ਦੇ ਦੇਹਾਂਤ ਦੀ ਖ਼ਬਰ ਬਹੁਤ ਦੁਖਦਾਈ ਹੈ। ਉਨ੍ਹਾਂ ਨੇ ਆਪਣਾ ਪੂਰਾ ਜੀਵਨ ਸਿੱਖਿਆ ਅਤੇ ਕਦਰਾਂ-ਕੀਮਤਾਂ &lsquoਤੇ ਅਧਾਰਤ ਸਮਾਜ ਨੂੰ ਸਮਰਪਿਤ ਕਰ ਦਿੱਤਾ। ਇਸ ਮੁਸ਼ਕਲ ਸਮੇਂ ਵਿੱਚ ਆਤਿਸ਼ੀ ਜੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੇਰੀ ਡੂੰਘੀ ਹਮਦਰਦੀ ਹੈ। ਪਰਮਾਤਮਾ ਉਨ੍ਹਾਂ ਨੂੰ ਇਸ ਭਾਰੀ ਦੁੱਖ ਨੂੰ ਸਹਿਣ ਦੀ ਤਾਕਤ ਦੇਵੇ।&rdquo
ਦੱਸ ਦੇਈਏ ਕਿ ਵਿਜੇ ਸਿੰਘ ਪੰਜਾਬੀ ਮੂਲ ਦੇ ਰਾਜਪੂਤ ਭਾਈਚਾਰੇ ਨਾਲ ਸਬੰਧਤ ਸਨ। ਆਤਿਸ਼ੀ ਦੇ ਦੋਵੇਂ ਮਾਤਾ-ਪਿਤਾ ਦਿੱਲੀ ਯੂਨੀਵਰਸਿਟੀ ਵਿੱਚ ਪ੍ਰੋਫੈਸਰ ਸਨ। ਰਿਪੋਰਟਾਂ ਮੁਤਾਬਕ ਤ੍ਰਿਪਤਾ ਵਾਹੀ ਅਤੇ ਵਿਜੇ ਸਿੰਘ ਦਾ ਝੁਕਾਅ ਖੱਬੇ-ਪੱਖੀ ਵਿਚਾਰਧਾਰਾ ਵੱਲ ਸੀ। ਇਸੇ ਕਰਕੇ ਉਨ੍ਹਾਂ ਨੇ ਆਪਣੀ ਧੀ ਨੂੰ ਮਾਰਕਸ ਅਤੇ ਲੈਨਿਨ ਦੇ ਨਾਵਾਂ ਤੋਂ ਪ੍ਰੇਰਿਤ ਹੋ ਕੇ &ldquoਮਾਰਲੇਨਾ&rdquo ਉਪਨਾਮ ਦਿੱਤਾ। ਹਾਲਾਂਕਿ, ਬਾਅਦ ਵਿੱਚ ਆਤਿਸ਼ੀ ਨੇ ਆਪਣੇ ਨਾਮ ਤੋਂ &lsquoਮਾਰਲੇਨਾ&rsquo ਹਟਾ ਦਿੱਤਾ।